• Home
  • »
  • News
  • »
  • punjab
  • »
  • PUNJAB ELECTIONS BJP RELEASE MANIFESTO 300 UNIT ELECTRICITY FREE FOR ALL

Punjab Election 2022 : ਭਾਜਪਾ ਵੱਲੋਂ ਪੰਜਾਬ ਵਿਚ ਮੁਫਤ ਬਿਜਲੀ, ਕਿਸਾਨਾਂ ਦੇ ਕਰਜ਼ ਮੁਆਫੀ ਸਣੇ ਵੱਡੇ ਵਾਅਦੇ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ। ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ, ਉਨ੍ਹਾਂ ਦਾ ਕਿਸਾਨ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।

ਭਾਜਪਾ ਵੱਲੋਂ ਪੰਜਾਬ ਵਿਚ ਮੁਫਤ ਬਿਜਲੀ, ਕਿਸਾਨਾਂ ਦੇ ਕਰਜ਼ ਮੁਆਫੀ ਸਣੇ ਵੱਡੇ ਵਾਅਦੇ (Photo- BJP Twitter)

  • Share this:
    ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ।

    ਇਸ ਤੋਂ ਉਪਰ ਯੂਨਿਟ ਹੋਣ 'ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰਤੀ ਯੂਨਿਟ ਹੋਵੇਗੀ। ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਾਜਪਾ ਪੰਜਾਬ ਵਿੱਚ ਚੋਣਾਂ ਜਿੱਤਦੀ ਹੈ ਤਾਂ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।

    ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।

    ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ
    ਭਾਜਪਾ ਨੇ ਕਿਹਾ ਹੈ ਕਿ ਜੇਕਰ ਸੂਬੇ 'ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਔਰਤਾਂ ਨੂੰ ਸਰਕਾਰੀ ਨੌਕਰੀਆਂ 'ਚ 35 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

    ਇਸ ਤੋਂ ਇਲਾਵਾ ਲੋਕਾਂ ਨੂੰ ਸਾਲ ਵਿੱਚ 150 ਘੰਟੇ ਕੰਮ ਕਰਨ ਦੀ ਗਾਰੰਟੀ ਦਿੱਤੀ ਜਾਵੇਗੀ। ਨੌਕਰੀਆਂ ਨਾ ਮਿਲਣ ਵਾਲੇ ਨੌਜਵਾਨਾਂ ਨੂੰ 4000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।
    Published by:Gurwinder Singh
    First published: