ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਪੰਜਾਬ ਵਿੱਚ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਅਕਾਲੀ ਦਲ ਸੰਯੁਕਤ ਪੰਜਾਬ ਵਿੱਚ 15 ਸੀਟਾਂ ’ਤੇ ਚੋਣ ਲੜ ਰਿਹਾ ਹੈ।
ਪੀਐਮ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਸਦ ਭਵਨ ਵਿੱਚ ਹੋਈ। ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦੇ ਹੋਏ ਮੋਦੀ ਨੇ ਟਵੀਟ ਕੀਤਾ, ''ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਾਲ ਸ਼ਾਨਦਾਰ ਮੁਲਾਕਾਤ।
ਪ੍ਰਮੁੱਖ ਵਿਸ਼ਿਆਂ 'ਤੇ ਉਨ੍ਹਾਂ ਦੇ ਡੂੰਘੇ ਵਿਚਾਰ ਸੁਣਨਾ ਹਮੇਸ਼ਾ ਖੁਸ਼ੀ ਦੀ ਗੱਲ ਹੈ। ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦਾ ਜਨੂੰਨ ਹਮੇਸ਼ਾ ਨਜ਼ਰ ਆਉਂਦਾ ਹੈ।
ਭਾਜਪਾ ਨੇ ਐਲਾਨ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨਗੇ। ਸੀਟਾਂ ਦੀ ਗਿਣਤੀ ਅਨੁਸਾਰ ਭਾਜਪਾ 65 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ 15 ਸੀਟਾਂ 'ਤੇ ਚੋਣ ਲੜੇਗੀ।
Published by: Gurwinder Singh
First published: January 31, 2022, 15:20 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 2022 , Assembly Elections 2022 , Modi , Modi 2.0 , Modi government , Narendra modi , Punjab Assembly election 2022 , Sukhdev singh dhindsa