Home /News /punjab /

Punjab Election Results 2022: ਰਾਜ ਭਵਨ 'ਚ ਨਹੀਂ, ਸ਼ਹੀਦ ਭਗਤ ਸਿੰਘ ਦੇ ਪਿੰਡ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਂਗਾ: ਭਗਵੰਤ ਮਾਨ

Punjab Election Results 2022: ਰਾਜ ਭਵਨ 'ਚ ਨਹੀਂ, ਸ਼ਹੀਦ ਭਗਤ ਸਿੰਘ ਦੇ ਪਿੰਡ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਂਗਾ: ਭਗਵੰਤ ਮਾਨ

file photo

file photo

ਪੰਜਾਬ ਦੇ ਚੋਣ ਨਤੀਜਿਆਂ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਹ 90 ਸੀਟਾਂ 'ਤੇ ਅੱਗੇ ਹੈ, ਜਦਕਿ ਸੱਤਾਧਾਰੀ ਕਾਂਗਰਸ ਗਠਜੋੜ 18 ਸੀਟਾਂ 'ਤੇ ਅੱਗੇ ਹੈ। 117 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਬਹੁਮਤ ਦਾ ਅੰਕੜਾ 59 ਹੈ।

  • Share this:

    ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਧੂਰੀ ਸੀਟ ਤੋਂ ਜਿੱਤਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਰਾਜ ਭਵਨ ਵਿੱਚ ਨਹੀਂ ਬਲਕਿ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਾਂਗਾ।

    ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਹੋਵੇਗੀ, ਸਗੋਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਮਾਨ ਨੇ ਧੂਰੀ ਸੀਟ 58,206 ਵੋਟਾਂ ਦੇ ਫਰਕ ਨਾਲ ਜਿੱਤੀ ਹੈ।


    ਪੰਜਾਬ ਵਿਧਾਨ ਸਭਾ ਚੋਣਾਂ 2022 (Punjab Elections 2022)  ਵਿੱਚ ਪੂਰਨ ਬਹੁਮਤ ਨਾਲ ਆਮ ਆਦਮੀ ਪਾਰਟੀ ਇਤਿਹਾਸ ਰਚਣ ਵੱਲ ਵਧਦੀ ਨਜ਼ਰ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਅਨੁਸਾਰ ਹੁਣ ਦਿੱਲੀ ਤੋਂ ਬਾਹਰ ਇੱਕ ਹੋਰ ਸੂਬੇ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

    ਪੰਜਾਬ ਦੇ ਚੋਣ ਨਤੀਜਿਆਂ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਹ 90 ਸੀਟਾਂ 'ਤੇ ਅੱਗੇ ਹੈ, ਜਦਕਿ ਸੱਤਾਧਾਰੀ ਕਾਂਗਰਸ ਗਠਜੋੜ 18 ਸੀਟਾਂ 'ਤੇ ਅੱਗੇ ਹੈ। 117 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਬਹੁਮਤ ਦਾ ਅੰਕੜਾ 59 ਹੈ।

    Published by:Ashish Sharma
    First published:

    Tags: AAP Punjab, Assembly Election Results, Bhagwant Mann, Punjab Assembly Election Results, Punjab Assembly Election Results 2022, Punjab Election Results 2022