ਸੁਪਰੀਮ ਕੋਰਟ ਨੇ ਸਾਬਕਾ DGP ਸੈਣੀ ਦੀ ਗ੍ਰਿਫਤਾਰੀ ‘ਤੇ ਲਾਈ ਰੋਕ  

News18 Punjabi | News18 Punjab
Updated: September 15, 2020, 1:39 PM IST
share image
ਸੁਪਰੀਮ ਕੋਰਟ ਨੇ ਸਾਬਕਾ DGP ਸੈਣੀ ਦੀ ਗ੍ਰਿਫਤਾਰੀ ‘ਤੇ ਲਾਈ ਰੋਕ  
ਸੁਪਰੀਮ ਕੋਰਟ ਨੇ ਮੁਹਾਲੀ ਅਦਾਲਤ ਦੇ ਨੋਟਿਸ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ

ਸੁਪਰੀਮ ਕੋਰਟ ਨੇ ਮੁਹਾਲੀ ਅਦਾਲਤ ਦੇ ਨੋਟਿਸ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਜਸਟਿਸ ਅਸ਼ੋਕ ਭਾਨ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐਮਆਰ ਸ਼ਾਹ ਦੇ ਬੈਂਚ ਨੇ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ।

  • Share this:
  • Facebook share img
  • Twitter share img
  • Linkedin share img
ਮੋਹਾਲੀ ਦੀ ਅਦਾਲਤ ਨੇ ਪੰਜਾਬ ਦੇ ਆਈਏਐਸ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮੁਹਾਲੀ ਅਦਾਲਤ ਦੇ ਨੋਟਿਸ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਜਸਟਿਸ ਅਸ਼ੋਕ ਭਾਨ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐਮਆਰ ਸ਼ਾਹ ਦੇ ਬੈਂਚ ਨੇ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ।

ਸੀਨੀਅਰ ਵਕੀਲ ਅਤੇ ਦੇਸ਼ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੈਣੀ ਦਾ ਪੱਖ ਰਖਿਆ। ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਮੁਵੱਕਿਲ ਇਕ ਨਾਮਵਰ ਅਧਿਕਾਰੀ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੇਸ ਹੋਣ ਕਾਰਨ ਸੈਣੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਹ ਪਹਿਲਾਂ ਹੀ ਆਪਣੀ ਸੇਵਾ ਤੋਂ ਸੇਵਾ ਮੁਕਤ ਹੋ ਚੁੱਕੇ ਹਨ।

ਦੱਸਣਯੋਗ ਹੈ ਕਿ ਹਾਈ ਕੋਰਟ ਨੇ ਪਿਛਲੇ ਹਫਤੇ ਇਸ ਕੇਸ ਵਿੱਚ ਫਰਾਰ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਦੇ ਨਾਲ ਹੀ ਮੁਹਾਲੀ ਦੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਤੋਂ ਬਾਅਦ 1 ਸਤੰਬਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਪੰਜਾਬ ਪੁਲਿਸ ਦੀਆਂ ਕਈ ਟੀਮਾਂ ਸੈਣੀ ਦੀ ਭਾਲ ਵਿਚ ਪੰਜਾਬ, ਚੰਡੀਗੜ੍ਹ ਤੋਂ ਇਲਾਵਾ ਦਿੱਲੀ, ਹਿਮਾਚਲ ਪ੍ਰਦੇਸ਼ ਵਿਚ ਛਾਪੇਮਾਰੀ ਕਰ ਰਹੀਆਂ ਹਨ, ਪਰ ਅਜੇ ਤਕ ਉਹ ਪੁਲਿਸ ਦੇ ਹੱਥ ਨਹੀਂ ਆਏ।
Published by: Ashish Sharma
First published: September 15, 2020, 1:32 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading