• Home
  • »
  • News
  • »
  • punjab
  • »
  • PUNJAB EXCISE TEAM RAIDS LUDHIANA ISLAND AREA REMOVES 2 80 LAKH KG AND DESTROYS 100 LITERS OF ILLICIT LIQUOR

ਆਬਕਾਰੀ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਤੇ 100 ਲੀਟਰ ਸ਼ਰਾਬ ਕੀਤੀ ਨਸ਼ਟ

30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ

  • Share this:
    ਪੰਜਾਬ ਦੀ ਆਬਕਾਰੀ ਟੀਮ ਵੱਲੋਂ ਲੁਧਿਆਣਾ ਦੇ ਬੇਟ ਏਰੀਏ 'ਚ ਛਾਪੇਮਾਰੀ ਕਰਕੇ 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਨੂੰ ਨਸ਼ਟ ਕੀਤੀ ਗਿਆ ਹੈ। ਇਸ ਮੌਕੇ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ ਕੀਤਾ ਗਿਆ।

    ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।ਬੇਟ ਖੇਤਰ ਵਿੱਚ ਵਿਆਪਕ ਛਾਪੇਮਾਰੀ ਕਰਨ ਲਈ ਚਾਰ ਸਰਚ ਟੀਮਾਂ ਦੇ ਕਰੀਬ 60 ਮੈਂਬਰਾਂ ਨੇ ਹਿੱਸਾ ਲਿਆ।

    ਸਤਲੁਜ ਦਰਿਆ ਦੇ ਕੰਢੇ ਦੇ ਇਲਾਕਿਆਂ/ਪਿੰਡਾਂ ਜਿਵੇਂ ਤਲਵਾਨੀ ਨਾਬਾਦ, ਬੜੂੰਦੀ ਨੇੜੇ ਗੋਰਸੀਆ, ਭੋਲੇਵਾਲ ਜੱਦੀਦ, ਰਾਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ, ਸ਼ੇਰੇਵਾਲ, ਬਾਗੀਆਂ ਅਤੇ ਪਿੰਡ ਬਹਾਦਰ ਕੇ ਵਿੱਚ ਛਾਪੇਮਾਰੀ ਕੀਤੀ ਗਈ।

    ਲਾਹਣ ਤੋਂ ਨਾਜਾਇਜ਼ ਸ਼ਰਾਬ ਬਣਾਉਣ ਲਈ ਉਦਯੋਗਿਕ ਇਕਾਈਆਂ ਦੇ ਗੰਦੇ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।
    Published by:Gurwinder Singh
    First published: