ਨਰੇਸ਼ ਸੇਠੀ
ਫ਼ਰੀਦਕੋਟ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀਰਵਾਰ ਇੱਕ ਪ੍ਰੈਸਵਾਰਤਾ ਕਰਕੇ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰ ਪੰਜਾਬ ਸਰਕਾਰ ਅਤੇ ਨਿੱਜੀ ਖੰਡ ਮਿੱਲਾਂ ਵੱਲ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਨੂੰ ਲੈ ਕੇ 20 ਅਗਸਤ ਨੂੰ ਜਲੰਧਰ ਵਿਖੇ ਇੱਕ ਵਿਸ਼ਾਲ ਸੰਘਰਸ਼ ਵਿੱਢਣ ਜਾ ਰਹੇ ਹਨ, ਜਿਸ ਤਹਿਤ ਉਨ੍ਹਾਂ ਵੱਲੋਂ ਹਾਈਵੇ ਜਾਮ ਕਰ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਪੱਖੀ ਅਤੇ ਉਨ੍ਹਾਂ ਦੇ ਚਹੇਤਿਆਂ ਦੀਆਂ ਨਿੱਜੀ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਕਰੋੜਾਂ ਰੁਪਏ ਦੀ ਗੰਨੇ ਦੀ ਫਸਲ ਦੀ ਰਾਸ਼ੀ ਬਕਾਇਆ ਹੈ ਪਰ ਵਾਰ-ਵਾਰ ਵਿਰੋਧ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਬਕਾਇਆ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ 20 ਅਗਸਤ ਤੋਂ ਆਰ-ਪਾਰ ਦੀ ਲੜਾਈ ਲਈ ਸੰਘਰਸ਼ ਸ਼ੁਰੂ ਕੀਤਾ ਜਾ ਰੀਹਾ ਹੈ ਜਿਸ 'ਚ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਸ਼ਮਿਲ ਹੋਣਗੀਆਂ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਿਸਾਨਾਂ ਦਾ ਕਰੋੜਾਂ ਰੁਪਏ ਬਕਾਇਆ ਨਹੀਂ ਦੇ ਰਹੀ, ਦੂਜੇ ਪਾਸੇ ਪਾਕਿਸਤਾਨ ਵਰਗੇ ਦੇਸ਼ ਜਿਨ੍ਹਾਂ ਨੂੰ ਭਾਰਤ ਸਰਕਾਰ ਆਪਣਾ ਦੁਸ਼ਮਣ ਦੇਸ਼ ਮੰਨਦੀ ਹੈ ਉਸ ਨਾਲ ਖੰਡ ਦੇ ਸੌਦੇ ਕਰ ਰਹੀ ਹੈ ਜਿਸ ਨਾਲ ਸਰਕਾਰ ਦੇ ਫ਼ਸਲੀ ਵਿਭਿੰਨਤਾ ਦੇ ਵਿਚਾਰ ਨੂੰ ਸੱਟ ਲਗਦੀ ਹੈ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਕੇਂਦਰ ਸਰਕਾਰ ਗਲਤ ਪਰਚਾਰ ਕਰ ਖੇਤੀ ਕਨੂੰਨਾਂ 'ਚ ਕੁੱਝ ਸੋਧਾਂ ਕਰਨ ਦੀ ਅਫਵਾਹ ਉਡਾ ਕੇ ਕਿਸਾਨ ਮੋਰਚੇ ਨੂੰ ਫ਼ਤਹਿ ਕਰਨ ਦੀ ਗੱਲ ਕਹਿ ਰਹੀ ਹੈ ਪਰ ਸਾਡਾ ਇਕੋ-ਇੱਕ ਫੈਸਲਾ ਹੈ ਕੇ ਜਦ ਤੱਕ ਤਿੰਨੇ ਕਾਲੇ ਕਨੂੰਨ ਰੱਦ ਨਹੀਂ ਹੁੰਦੇ ਸਾਡਾ ਅੰਦੋਲਨ ਜਾਰੀ ਰਹੇਗਾ ਸੋਧਾਂ ਲਈ ਤਾਂ ਕੇਂਦਰ ਕਦੋਂ ਦੀ ਗੱਲ ਕਰ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Faridkot, Farmers Protest, Jalandhar, Punjab farmers, Punjab government