Home /News /punjab /

ਝੋਨੇ ਦੀ ਮਸ਼ੀਨੀ ਬਿਜਾਈ ਲਈ ਸਰਕਾਰ ਪੱਬਾਂ ਭਾਰ

ਝੋਨੇ ਦੀ ਮਸ਼ੀਨੀ ਬਿਜਾਈ ਲਈ ਸਰਕਾਰ ਪੱਬਾਂ ਭਾਰ

ਝੋਨੇ ਦੀ ਮਸ਼ੀਨੀ ਬਿਜਾਈ ਲਈ ਸਰਕਾਰ ਪੱਬਾਂ ਭਾਰ

ਝੋਨੇ ਦੀ ਮਸ਼ੀਨੀ ਬਿਜਾਈ ਲਈ ਸਰਕਾਰ ਪੱਬਾਂ ਭਾਰ

  • Share this:

    ਕਰੋਨਾਵਾਇਰਸ ਦੀ ਮਹਾਂਮਾਰੀ ਦਰਮਿਆਨ ਮਜ਼ਦੂਰਾਂ ਦੀ ਕਮੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਦੇ ਕਿਸਾਨਾਂ ਨੇ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਸਿੱਧੀ ਬਿਜਾਈ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦਾ 25 ਫੀਸਦੀ ਰਕਬਾ ਇਸ ਨਵੀਨਤਮ ਤਕਨਾਲੋਜੀ ਹੇਠ ਆਉਣ ਦੀ ਸੰਭਾਵਨਾ ਹੈ। ਇਹ ਕਦਮ ਜਿੱਥੇ ਮਜ਼ਦੂਰਾਂ ਦੇ ਖਰਚੇ ਦੇ ਰੂਪ ਵਿੱਚ ਕਟੌਤੀ ਲਿਆਵੇਗਾ, ਉਥੇ ਹੀ ਪਾਣੀ ਦੀ ਬੱਚਤ ਲਈ ਵੀ ਬਹੁਤ ਸਹਾਈ ਹੋਵੇਗਾ। ਇਹ ਦਾਅਵਾ ਖੇਤੀਬਾੜੀ ਮਹਿਕਮੇ ਦੇ ਸਕੱਤਰ ਕਾਹਨ ਸਿੰਘ ਪੰਨੂ ਵੱਲੋਂ ਕੀਤਾ ਗਿਆ ਹੈ।

    ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਮੁਤਾਬਕ ਮੌਜੂਦਾ ਸਾਲ ਦੌਰਾਨ ਸਿੱਧੀ ਲੁਆਈ ਦੀ ਤਕਨੀਕ ਹੇਠ ਲਗਪਗ ਪੰਜ ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਮਿੱਥਿਆ ਸੀ ਪਰ ਮਜ਼ਦੂਰਾਂ ਦੀ ਕਮੀ ਆਉਣ ਅਤੇ ਕਿਸਾਨਾਂ ਵੱਲੋਂ ਅਗਾਂਹਵਧੂ ਤਕਨਾਲੋਜੀ ਅਪਣਾਉਣ ਲਈ ਦਿਖਾਈ ਡੂੰਘੀ ਦਿਲਚਸਪੀ ਕਾਰਨ 6-7 ਲੱਖ ਹੈਕਟੇਅਰ ਰਕਬਾ ਇਸ ਤਕਨੀਕ ਹੇਠ ਆਉਣ ਦੀ ਸੰਭਾਵਨਾ ਹੈ ਜੋ ਪੰਜਾਬ ਵਿੱਚ ਝੋਨੇ ਦੀ ਕੁੱਲ ਲੁਆਈ ਦਾ 25 ਫੀਸਦੀ ਰਕਬਾ ਬਣਦਾ ਹੈ।

    ਸਿੱਧੀ ਬਿਜਾਈ ਦੀ ਤਕਨੀਕ ਪਾਣੀ ਦੀ 30 ਫੀਸਦੀ ਬੱਚਤ ਕਰਨ ਤੋਂ ਇਲਾਵਾ ਝੋਨੇ ਦੀ ਲੁਆਈ ਵਿੱਚ ਪ੍ਰਤੀ ਏਕੜ 6000 ਰੁਪਏ ਦੀ ਕਟੌਤੀ ਲਿਆਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਰਿਪੋਰਟਾਂ ਅਤੇ ਖੋਜ ਮੁਤਾਬਕ ਸਿੱਧੀ ਬਿਜਾਈ ਵਾਲੇ ਝੋਨੇ ਦਾ ਝਾੜ ਵੀ ਰਵਾਇਤੀ ਤਰੀਕੇ ਨਾਲ ਲਾਏ ਗਏ ਝੋਨੇ ਦੇ ਬਰਾਬਰ ਹੀ ਹੁੰਦਾ ਹੈ।

    ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨਾਲੋਜੀ ਨੂੰ ਉਤਸ਼ਾਹਤ ਕਰਨ ਅਤੇ ਕਿਸਾਨਾਂ ਨੂੰ ਇਹ ਤਕਨਾਲੋਜੀ ਵੱਡੇ ਪੱਧਰ ’ਤੇ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ 40 ਤੋਂ 50 ਫੀਸਦੀ ਤੱਕ ਸਬਸਿਡੀ ’ਤੇ ਸਿੱਧੀ ਬਿਜਾਈ ਵਾਲੀਆਂ 4000 ਮਸ਼ੀਨਾਂ ਅਤੇ ਝੋਨਾ ਲਾਉਣ ਵਾਲੀਆਂ 800 ਮਸ਼ੀਨਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

    ਇਹ ਦੱਸਣਯੋਗ ਹੈ ਕਿ ਸੂਬਾ ਭਰ ਦੇ ਕਿਸਾਨਾਂ ਵੱਲੋਂ ਕੁੱਲ 27 ਲੱਖ ਹੈਕਟੇਅਕ ਰਕਬੇ ਵਿੱਚ ਝੋਨਾ ਲਾਇਆ ਜਾਂਦਾ ਹੈ ਜਿਸ ਵਿੱਚ ਵੱਧ ਗੁਣਵੱਤਾ ਵਾਲੀ ਬਾਸਮਤੀ ਦੀ ਕਿਸਮ ਹੇਠ ਆਉਂਦਾ 7 ਲੱਖ ਹੈਕਟੇਅਰ ਰਕਬਾ ਵੀ ਸ਼ਾਮਲ ਹੈ।

    Published by:Ashish Sharma
    First published:

    Tags: Paddy, Punjab farmers