ਗੜਸ਼ੰਕਰ 'ਚ ਦਿਨ ਦਿਹਾੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮ੍ਰਿਤਕ ਦੀ ਫਾਇਲ ਫੋਟੋ

 • Share this:
  ਸੰਜੀਵ ਕੁਮਾਰ

  ਗੜਸ਼ੰਕਰ ਵਿਚ ਦਿਨ ਦਿਹਾੜੇ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।  ਗੜ੍ਹਸ਼ੰਕਰ  ਦੇ ਵਾਰਡ ਨੰਬਰ 13 ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਜਦੋ ਅੱਜ ਕੁਝ ਅਣਪਛਾਤੇ ਨੌਜਵਾਨਾਂ ਨੇ ਇੱਕ ਘਰ ਵਿੱਚ ਦਾਖਲ ਹੋਕੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

  ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (28) ਪੁੱਤਰ ਚਰਨਜੀਤ ਸਿੰਘ ਅੱਜ ਪਰਿਵਾਰਕ ਮੈਬਰਾਂ ਨਾਲ ਅਪਣੇ ਘਰ ਵਿੱਚ ਹੀ ਮੌਜੂਦ ਸੀ। ਤਾਂ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਉਸ ਦੇ ਘਰ ਅੰਦਰ ਦਾਖਲ ਹੋਕੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਗਿਆ। ਗੰਭੀਰ ਰੂਪ ਵਿਚ ਜਖਮੀ ਹੋਏ ਗੁਰਪ੍ਰੀਤ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਚ ਇਲਾਜ ਲਈ ਲਿਆਂਦਾ ਗਿਆ। ਜਿਥੇ  ਉਸ ਦੀ ਨਾਜ਼ੁਕ ਹਾਲਤ ਵੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਪਰ ਰਾਸਤੇ ਵਿੱਚ ਹੀ ਉਕਤ ਨੌਜਵਾਨ ਨੇ ਦਮ ਤੋੜ ਦਿੱਤਾ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

  ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
  Published by:Ashish Sharma
  First published: