Home /News /punjab /

ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿਚ ਨਿੱਤਰੀਆਂ ਪੰਜਾਬ ਸਰਕਾਰ ਤੇ ਵਿਰੋਧੀ ਧਿਰਾਂ

ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿਚ ਨਿੱਤਰੀਆਂ ਪੰਜਾਬ ਸਰਕਾਰ ਤੇ ਵਿਰੋਧੀ ਧਿਰਾਂ

ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿਚ ਨਿੱਤਰੀਆਂ ਪੰਜਾਬ ਸਰਕਾਰ ਤੇ ਵਿਰੋਧੀ ਧਿਰਾਂ (ਫੋਟੋ-ਟਵਿਟਰ)

ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿਚ ਨਿੱਤਰੀਆਂ ਪੰਜਾਬ ਸਰਕਾਰ ਤੇ ਵਿਰੋਧੀ ਧਿਰਾਂ (ਫੋਟੋ-ਟਵਿਟਰ)

ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਮੁਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿੱਚ ਨਿੱਤਰ ਆਈਆਂ ਹਨ।  ਸੂਬਾ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਦੇ ਸਮਰਥਨ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਮੀਤ ਹੇਅਰ ਨੇ ਅਰਸ਼ਦੀਪ ਦੀ ਮਾਂ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਅਤੇ ਪੂਰਾ ਦੇਸ਼ ਉਸ ਦੇ ਨਾਲ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਮੁਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿੱਚ ਨਿੱਤਰ ਆਈਆਂ ਹਨ।  ਸੂਬਾ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਦੇ ਸਮਰਥਨ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਮੀਤ ਹੇਅਰ ਨੇ ਅਰਸ਼ਦੀਪ ਦੀ ਮਾਂ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਅਤੇ ਪੂਰਾ ਦੇਸ਼ ਉਸ ਦੇ ਨਾਲ ਹੈ।

‘ਆਪ’ ਸੰਸਦ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ 23 ਸਾਲ ਦੇ ਤੇਜ਼ ਗੇਂਦਬਾਜ਼ ਦੀ ਪਿੱਠ ’ਤੇ ਆ ਗਏ ਹਨ।

ਦੱਸ ਦਈਏ ਕਿ  ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਪਾਕਿਸਤਾਨ ਵਿਚ ਕੁਝ ਲੋਕਾਂ ਵੱਲੋਂ ਟਵਿੱਟਰ ’ਤੇ ਅਰਸ਼ਦੀਪ ਸਿੰਘ ਨੂੰ ‘ਖਾਲਿਸਤਾਨੀ’ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ ਦੇ ਵਿਕੀਪੀਡੀਆ ਪੇਜ ’ਤੇ ਵੀ ‘ਵੱਖਵਾਦੀ ਖਾਲਿਸਤਾਨੀ ਲਹਿਰ’ ਨਾਲ ਸਬੰਧਿਤ ਲਿਖ ਦਿੱਤਾ ਗਿਆ ਹੈ।

ਭਾਰਤ ਇਹ ਮੈਚ ਪੰਜ ਵਿਕਟਾਂ ਨਾਲ ਹਾਰ ਗਿਆ ਸੀ। ਅਰਸ਼ਦੀਪ 18ਵੇਂ ਓਵਰ ਵਿੱਚ ਪਾਕਿਸਤਾਨ ਦੇ ਬੱਲੇਬਾਜ਼ ਆਸਿਫ਼ ਅਲੀ ਦਾ ਆਸਾਨ ਕੈਚ ਨਹੀਂ ਲੈ ਸਕਿਆ ਸੀ। ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕੀਤਾ, ‘‘ਨੌਜਵਾਨ ਅਰਸ਼ਦੀਪ ਸਿੰਘ ਦੀ ਆਲੋਚਨਾ ਬੰਦ ਕਰੋ। ਕੋਈ ਜਾਣਬੁੱਝ ਕੇ ਕੈਚ ਨਹੀਂ ਛੱਡਦਾ। ਸਾਨੂੰ ਆਪਣੀ ਟੀਮ ’ਤੇ ਮਾਣ ਹੈ। ਪਾਕਿਸਤਾਨ ਬਿਹਤਰ ਖੇਡਿਆ। ਇਸ ਪਲੈਟਫਾਰਮ ’ਤੇ ਖਿਡਾਰੀਆਂ ਬਾਰੇ ਘਟੀਆ ਗੱਲਾਂ ਕਰਨ ਵਾਲਿਆਂ ’ਤੇ ਸ਼ਰਮ ਆਉਂਦੀ ਹੈ। ਅਰਸ਼ਦੀਪ ਖਰਾ ਸੋਨਾ ਹੈ।’’

ਇਸੇ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਵੀ ਅਰਸ਼ਦੀਪ ਦਾ ਸਮਰਥਨ ਕੀਤਾ ਹੈ। ਕੋਹਲੀ ਨੇ ਐਤਵਾਰ ਨੂੰ ਮੈਚ ਤੋਂ ਬਾਅਦ ਕਿਹਾ, ‘‘ਜਦੋਂ ਮੈਂ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਖ਼ਿਲਾਫ਼ ਪਹਿਲੀ ਵਾਰ ਖੇਡਿਆ ਤਾਂ ਖਰਾਬ ਸ਼ਾਟ ਖੇਡਣ ਕਰਕੇ ਆਊਟ ਹੋ ਗਿਆ ਸੀ। ਦਬਾਅ ਵਿੱਚ ਕੋਈ ਵੀ ਗ਼ਲਤੀ ਕਰ ਸਕਦਾ ਹੈ। ਇਹ ਬੁਰਾ ਲੱਗਣਾ ਸੁਭਾਵਿਕ ਹੈ। ਟੀਮ ਵਿੱਚ ਹੁਣ ਮਾਹੌਲ ਵਧੀਆ ਹੈ। ਇਸ ਦਾ ਸਿਹਰਾ ਪ੍ਰਬੰਧਕਾਂ ਤੇ ਕਪਤਾਨ ਸਿਰ ਬੱਝਦਾ ਹੈ।

ਰਾਘਵ ਚੱਢਾ ਨੇ ਕਿਹਾ, ‘‘ਅਰਸ਼ਦੀਪ ਹੋਣਹਾਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਰਤੀ ਗੇਂਦਬਾਜ਼ਾਂ ਦੀ ਅਗਵਾਈ ਕਰੇਗਾ। ਨਫ਼ਰਤ ਉਸ ਦਾ ਕੁਝ ਨਹੀਂ ਵਿਗਾੜ ਸਕਦੀ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਖੇਡ ਵਿੱਚ ਅਜਿਹਾ ਹੁੰਦਾ ਰਹਿੰਦਾ ਹੈ। ਸਾਨੂੰ ਆਪਣੇ ਖਿਡਾਰੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ। ਅਰਸ਼ਦੀਪ ਸਿੰਘ ਤੋਂ ਨਿਰਾਸ਼ ਹੋਣ ਦੀ ਲੋੜ ਨਹੀਂ। ਉਸ ਦੇ ਸਾਹਮਣੇ ਸੁਨਹਿਰੀ ਭਵਿੱਖ ਹੈ।’’ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਅਰਸ਼ਦੀਪ ਨੂੰ ਖਾਲਿਸਤਾਨੀ ਆਖਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ, ‘‘ਅਰਸ਼ਦੀਪ ਸਿੰਘ ਹੋਣਹਾਰ ਖਿਡਾਰੀ ਹੈ। ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪੂਰਾ ਦੇਸ਼ ਉਸ ਦੇ ਨਾਲ ਹੈ। ’’

Published by:Gurwinder Singh
First published:

Tags: Arshdeep Singh, Cricket News, Cricketer