ਹਿਮਾਚਲ ਪ੍ਰਦੇਸ਼ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ, ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿਚ ਸਥਿਤ ਦੁਕਾਨਾਂ, ਫ਼ੈਕਟਰੀਆਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ, ਜਿਨ੍ਹਾਂ ਦੀ ਵੋਟ ਹਿਮਾਚਲ ਪ੍ਰਦੇਸ਼ ਵਿੱਚ ਬਣੀ ਹੋਈ ਹੈ, ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਭਾਰਤੀ ਚੋਣ ਕਮਿਸ਼ਨ ਦੇ ਹੁਕਮ 'ਤੇ 19-05-2019 ਦਿਨ ਐਤਵਾਰ ਨੂੰ ਉਨ੍ਹਾਂ ਦੁਕਾਨਾਂ, ਫ਼ੈਕਟਰੀਆਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖ਼ਾਹ ਸਮੇਤ ਹਫ਼ਤਾਵਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸੇ ਤਰ੍ਹਾਂ ਯੂ.ਟੀ. ਚੰਡੀਗੜ੍ਹ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿੱਚ ਸਥਿਤ ਦੁਕਾਨਾਂ, ਫ਼ੈਕਟਰੀਆਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਜਿਨ੍ਹਾਂ ਦੀ ਵੋਟ ਯੂ.ਟੀ. ਚੰਡੀਗੜ੍ਹ ਵਿਚ ਬਣੀ ਹੋਈ ਹੈ, ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਐਤਵਾਰ ਨੂੰ ਉਨ੍ਹਾਂ ਦੁਕਾਨਾਂ, ਫ਼ੈਕਟਰੀਆਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖ਼ਾਹ ਸਮੇਤ ਹਫ਼ਤਾਵਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lok Sabha Election 2019, Lok Sabha Polls 2019