
ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।