Home /News /punjab /

ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤ,ਡੀਜੀਪੀ ਨੇ ਦਿੱਤਾ 72 ਘੰਟੇ ਦਾ ਸਮਾਂ, ਨਹੀਂ ਤਾਂ....

ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤ,ਡੀਜੀਪੀ ਨੇ ਦਿੱਤਾ 72 ਘੰਟੇ ਦਾ ਸਮਾਂ, ਨਹੀਂ ਤਾਂ....

ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤ,ਡੀਜੀਪੀ ਨੇ ਦਿੱਤਾ 72 ਘੰਟੇ ਦਾ ਸਮਾਂ

ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤ,ਡੀਜੀਪੀ ਨੇ ਦਿੱਤਾ 72 ਘੰਟੇ ਦਾ ਸਮਾਂ

ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵੱਡੀ ਗਿਣਤੀ ਵਿੱਚ ਹਥਿਆਰਾਂ ਦੇ ਲਾਇਸੰਸਾਂ ਅਤੇ ਸੋਸ਼ਲ ਮੀਡੀਆ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਵੱਡੇ ਪੱਧਰ ਉੱਤਤੇ ਕੇਸ ਦਰਜ਼ ਕੀਤੇ ਗਏ ਹਨ ।ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲਿਆਂ ਤੋਂ ਬਾਅਦ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਦੇ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਸੂਬਾ ਸਰਕਾਰ ਨੇ ਸਖਤ ਰੁਖ ਅਪਣਾਇਆ ਹੋਇਆ ਹੈ । ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵੱਡੀ ਗਿਣਤੀ ਵਿੱਚ ਹਥਿਆਰਾਂ ਦੇ ਲਾਇਸੰਸਾਂ ਅਤੇ ਸੋਸ਼ਲ ਮੀਡੀਆ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਵੱਡੇ ਪੱਧਰ ਉੱਤਤੇ ਕੇਸ ਦਰਜ਼ ਕੀਤੇ ਗਏ ਹਨ ।ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲਿਆਂ ਤੋਂ ਬਾਅਦ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਦੇ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ।


ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਕਿਹਾ ਹੈ ਕਿ ਅਗਲੇ 72 ਘੰਟਿਆਂ ਤੱਕ ਸੋਸ਼ਲ ਮੀਡੀਆ ਹੈਂਡਲ ਉਤੇ ਪਾਈ ਗਈ ਇਤਰਾਜ਼ਯੋਗ ਸਮੱਗਰੀ ਹਟਾ ਦਿੱਤੀ ਜਾਵੇ ।ਜਿਸ ਲਾੀ ਉਨ੍ਹਾਂ ਨੇ ਸੂਬੇ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ। ਹੁਣ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਉਤੇ ਹਥਿਆਰਾਂ ਸਬੰਧੀ ਲਾਈ ਗਈ ਸਮੱਗਰੀ ਹਟਾਉਣ ਦਾ ਸਮਾਂ ਦਿੱਤਾ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਹਥਿਆਰਾਂ ਦੇ ਵਿਖਾਵੇ ਸਬੰਧੀ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ ਤਾਂ ਕਿ ਲੋਕ ਖੁਦ-ਬ-ਖੁਦ ਅਜਿਹੀ ਸਮੱਗਰੀ ਹਟਾ ਲੈਣ।ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Published by:Shiv Kumar
First published:

Tags: Bhagwant Mann, Dgp, Gaurav yadav, Gun culture, Punjab, Tweet