ਪੰਜਾਬ ਦੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ-ਤ੍ਰਿਪਤ ਬਾਜਵਾ

News18 Punjabi | News18 Punjab
Updated: May 7, 2020, 2:52 PM IST
share image
ਪੰਜਾਬ ਦੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ-ਤ੍ਰਿਪਤ ਬਾਜਵਾ
ਪੰਜਾਬ ਦੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ-ਤ੍ਰਿਪਤ ਬਾਜਵਾ(ਸੰਕੇਤਕ ਤਸਵੀਰ)

ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿਚ ਹਿ ਵੀ ਸਹਿਮਤੀ ਸੀ ਕਿ ਅਗਲੇ ਅਕਾਦਮਿਕ ਸੈਸ਼ਨ ਸਤੰਬਰ ਵਿਚ ਸ਼ੁਰੂ ਕੀਤਾ ਜਾਵੇਗਾ।

  • Share this:
  • Facebook share img
  • Twitter share img
  • Linkedin share img
ਚੰਡੀਗੜ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ/ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿਚ ਹਿ ਵੀ ਸਹਿਮਤੀ ਸੀ ਕਿ ਅਗਲੇ ਅਕਾਦਮਿਕ ਸੈਸ਼ਨ ਸਤੰਬਰ ਵਿਚ ਸ਼ੁਰੂ ਕੀਤਾ ਜਾਵੇਗਾ।
First published: May 7, 2020, 2:52 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading