ਸਰਕਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਕੁਦਰਤੀ ਆਫ਼ਤ ਐਲਾਨੀ, ਮੁਆਵਜ਼ਾ ਤੁਰਤ ਜਾਰੀ ਕਰਨ ਦੇ ਹੁਕਮ

News18 Punjab
Updated: August 19, 2019, 9:45 PM IST
ਸਰਕਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਕੁਦਰਤੀ ਆਫ਼ਤ ਐਲਾਨੀ, ਮੁਆਵਜ਼ਾ ਤੁਰਤ ਜਾਰੀ ਕਰਨ ਦੇ ਹੁਕਮ
News18 Punjab
Updated: August 19, 2019, 9:45 PM IST
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕੁਦਰਤੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਸ ਸਬੰਧੀ ਤੁਰਤ ਹੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਅਧਿਕਾਰਤ ਤੌਰ 'ਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜ੍ਹਾਂ ਨੂੰ ਤੁਰਤ ਕੁਦਰਤੀ ਆਫ਼ਤ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਉਚ ਪੱਧਰੀ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਤਕਰੀਬਨ 100 ਕਰੋੜ ਰੁਪਏ ਦੇ ਬਕਾਇਆ ਫੰਡ ਤੁਰਤ ਜਾਰੀ ਕਰਨ ਲਈ ਕਿਹਾ ਜੋ ਕਿ ਪਿਛਲੀਆਂ ਫਸਲਾਂ/ਵਾਢੀ ਸਬੰਧੀ ਹਨ ਤਾਂ ਜੋ ਮਾਲ ਵਿਭਾਗ ਵੱਲੋਂ ਸਬੰਧਤ ਡਿਪਟੀ ਕਮਿਸ਼ਨਰਾਂ ਰਾਹੀਂ ਇਨ੍ਹਾਂ ਦੀ ਤੇਜ਼ੀ ਨਾਲ ਵੰਡ ਕੀਤੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਅੱਜ ਸਵੇਰੇ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਨਾਲ ਸੁਚੱਜਾ ਤਾਲਮੇਲ ਬਣਾ ਕੇ ਸਥਿਤੀ ਉਤੇ ਨਜ਼ਰ ਰੱਖੀ ਜਾ ਸਕੇ ਤਾਂ ਜੋ ਨਾ ਸਿਰਫ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਸਗੋਂ ਹੜ੍ਹਾਂ ਦੀ ਰੋਕਥਾਮ ਲਈ ਇੰਤਜ਼ਾਮ ਵੀ ਕੀਤੇ ਜਾ ਸਕਣ।

Loading...
ਮੁੱਖ ਮੰਤਰੀ ਨੇ ਇਹ ਵੀ ਦਿਸ਼ਾ ਨਿਰਦੇਸ਼ ਦਿੱਤੇ ਕਿ ਨਿਰਧਾਰਤ ਨਿਯਮਾਂ ਮੁਤਾਬਕ ਮੁਆਵਜ਼ੇ ਦੀ ਵੰਡ ਖਾਸ ਕਰ ਕੇ ਮੌਤ ਦੇ ਮਾਮਲਿਆਂ ਵਿੱਚ ਮ੍ਰਿਤਕ ਦੇ ਵਾਰਸਾਂ ਨੂੰ ਤੇਜ਼ੀ ਨਾਲ ਕੀਤੀ ਜਾਵੇ ਜਦੋਂ ਕਿ ਪਰਵਾਸੀ ਮਜ਼ਦੂਰਾਂ ਨੂੰ ਆਰਜ਼ੀ ਗੁਜ਼ਾਰਾ ਭੱਤਾ ਦਿੱਤਾ ਜਾਵੇ ਜੋ ਕਿ ਸੂਬੇ ਦੀ ਨੀਤੀ ਅਨੁਸਾਰ ਮੌਜੂਦਾ ਰਾਹਤ ਨਿਯਮਾਂ ਅਧੀਨ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਇਹ ਰਾਹਤ ਮੁੱਖ ਮੰਤਰੀ ਦੇ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ।
First published: August 19, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...