ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀ.ਪੀ.ਆਈ. (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਦੇ ਵਜੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ। ਇਸ ਬਦਲਾਅ ਨੂੰ ਲੈ ਕੇ ਮੰਤਰੀ ਮੰਡਲ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਦੇ ਇਸ ਹੁਕਮ ਅਨੁਸਾਰ ਹੁਣ ਸਿੱਖਿਆ ਵਿਭਾਗ ਦੀਆਂ ਉੱਚ ਅਸਾਮੀਆਂ ਦੇ ਨਾਂ ਵੀ ਬਦਲ ਦਿੱਤੇ ਗਏ ਹਨ। ਡਾਇਰੈਕਟਰ ਡੀਪੀਆਈ ਨੂੰ ਹੁਣ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਅਤੇ (ਐਲੀਮੈਂਟਰੀ) ਵਜੋਂ ਸੰਬੋਧਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਮੰਤਰੀ ਮੰਡਲ ਨੇ 21 ਫਰਵਰੀ, 2023 ਨੂੰ ਹੋਈ ਮੀਟਿੰਗ ਵਿੱਚ ਇਸ ਸਬੰਧੀ ਪ੍ਰਵਾਨਗੀ ਦਿੱਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CM Bhagwant mann, DPI, Punjab government