
ਪੰਜਾਬ ਸਰਕਾਰ ਨੇ ਨਹੀਂ ਭੇਜੀ 250 ਸਕੂਲਾਂ ਦੀ ਸੂਚੀ, ਅੱਜ ਸਿਸੋਦੀਆ ਖੁਦ ਹੀ ਕਰਨਗੇ ਪੰਜਾਬ ਦੇ ਸਕੂਲਾਂ ਦਾ ਦੌਰਾ
ਦਿੱਲੀ ਦੀ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਤੋਂ 250 ਸਕੂਲਾਂ ਦੀ ਸੂਚੀ ਮੰਗੀ ਸੀ, ਜੋ ਹੁਣ ਤੱਕ ਨਹੀਂ ਦਿੱਤੀ ਗਈ। ਹੁਣ ਅੱਜ ਸਿਸੋਦੀਆ ਖੁਦ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਦੌਰਾ ਕਰਨਗੇ।
ਦੱਸ ਦਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਸਿੱਖਿਆ ਦੇ ਮਿਆਰ ਨੂੰ ਲੈ ਕੇ ਆਹਮੋ ਸਾਹਮਣੇ ਹਨ।
ਸਿਸੋਦੀਆ ਨੇ ਪਰਗਟ ਸਿੰਘ ਨੂੰ ਪੰਜਾਬ ਦੇ 250 ਸਕੂਲਾਂ ਦੀ ਸੂਚੀ ਭੇਜਣ ਲਈ ਕਿਹਾ ਸੀ, ਜਿਨ੍ਹਾਂ ਵਿਚ ਸੁਧਾਰ ਕੀਤੇ ਗਏ ਹਨ। ਹੁਣ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਪਰ ਪੰਜਾਬ ਸਰਕਾਰ ਹਾਲੇ ਟਾਲਾ ਵੱਟ ਰਹੀ ਹੈ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਅਤੇ 'ਆਪ' ਨੂੰ ਵੀ ਦਿੱਲੀ 'ਚ ਪੰਜ ਸਾਲ ਮਿਲੇ ਹਨ, ਜੇਕਰ ਪੰਜ ਸਾਲਾਂ ਵਿਚ ਸਰਕਾਰੀ ਸਕੂਲਾਂ ਵਿਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ਵਿਚ ਕਿਉਂ ਨਹੀਂ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ 250 ਸਕੂਲਾਂ ਦੀ ਲਿਸਟ ਮੰਗੀ ਗਈ ਸੀ ਜੋ ਅਜੇ ਤੱਕ ਨਹੀਂ ਦਿੱਤੀ ਗਈ ਹੈ। ਸਿਸੋਦੀਆ ਨੇ ਟਵੀਟ ਵਿਚ ਕਿਹਾ ਕਿ ਮੁੱਖ ਮੰਤਰੀ ਕਹਿੰਦੇ ਹਨ ਕਿ ਪੰਜਾਬ ਦੇ ਵਿਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਅਤੇ ਪੰਜਾਬ ਦੇ ਸਕੂਲ ਦੇਸ਼ ਵਿਚ ਸਭ ਤੋਂ ਵਧੀਆ ਹਨ ਅਤੇ ਅੱਜ ਉਹ ਇਹ ਸਕੂਲ ਦੇਖਣ ਲਈ ਜਾਣਗੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।