ਪੰਜਾਬ ਸਰਕਾਰ ਵੱਲੋਂ ਉਦਮੀਆਂ ਨੂੰ ਸੂਬੇ ਵਿਚ ਨਿਵੇਸ਼ ਦਾ ਸੱਦਾ

News18 Punjab
Updated: August 18, 2019, 5:21 PM IST
share image
ਪੰਜਾਬ ਸਰਕਾਰ ਵੱਲੋਂ ਉਦਮੀਆਂ ਨੂੰ ਸੂਬੇ ਵਿਚ ਨਿਵੇਸ਼ ਦਾ ਸੱਦਾ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਗੱਲ ਉਤੇ ਪੂਰਨ ਤੌਰ ਉਤੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਰੱਖੀ ਮਜ਼ਬੂਤ ਨੀਂਹ ਸਦਕਾ ਸੂਬਾ ਵਿਕਾਸ ਦੀ ਲੀਹ ਉਤੇ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰੇਗਾ ਜਿਸ ਨਾਲ ਸੂਬੇ ਦੀ ਤਕਦੀਰ ਬਦਲੇਗੀ ਅਤੇ ਇਸ ਦਾ ਸਿੱਧਾ ਸਕਰਾਤਮਕ ਅਸਰ ਇਥੋਂ ਦੇ ਲੋਕਾਂ ਦੇ ਰਹਿਣ-ਸਹਿਣ ਉਪਰ ਪਵੇਗਾ।

ਵਿੱਤ ਮੰਤਰੀ ਮੰਤਰੀ ਇਹ ਗੱਲ ਉਦਯੋਗ ਭਵਨ ਵਿਖੇ ਪੰਜਾਬ ਨਾਲ ਜੁੜੇ ਉਦਮੀਆਂ ਦੇ ਇਕ ਗਰੁੱਪ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਹਿ ਰਹੇ ਸਨ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਵਾਇਤੀ ਖੇਤਰਾਂ ਦੇ ਨਾਲ ਸੂਚਨਾ ਤਕਨਾਲੋਜੀ ਅਤੇ ਇਸ ਨਾਲ ਜੁੜੀਆਂ ਸੇਵਾਵਾਂ ਵਾਲੇ ਖੇਤਰ ਵਿੱਚ ਚੰਗੀ ਤਰੱਕੀ ਕਰ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਹੀ ਰਾਹ 'ਤੇ ਚੱਲ ਰਿਹਾ ਹੈ ਅਤੇ ਚੰਗੇ ਕੰਮਾਂ ਦਾ ਲਾਭ ਉਠਾਉਣ ਲਈ ਤਿਆਰ ਹੈ। ਨਿਵੇਸ਼ਕ ਪੱਖੀ ਨੀਤੀਆਂ ਸਦਕਾ ਸਾਡੀ ਸਰਕਾਰ ਵੱਲੋਂ ਮਾਰਚ 2017 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਢਾਈ ਸਾਲ ਦੇ ਅਰਸੇ ਦੌਰਾਨ ਸੂਬੇ ਵਿੱਚ 50 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ। ਉਦਮੀਆਂ ਦੇ ਵਫਦ ਨੇ ਸੂਬੇ ਵਿਚ ਕਾਰੋਬਾਰ ਨੂੰ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸਲਾਹੁਣਾ ਕਰਦਿਆਂ ਇਸ ਗੱਲ 'ਤੇ ਵੀ ਆਸ ਪ੍ਰਗਟਾਈ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ ਆਵੇਗੀ।

ਇਸ ਤੋਂ ਪਹਿਲਾ ਵਫਦ ਦਾ ਸਵਾਗਤ ਕਰਦਿਆਂ ਨਿਵੇਸ਼ ਪ੍ਰੋਤਸਾਹਨ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਪੰਜਾਬ ਵਿੱਚ ਹੁਣ ਉਦਯੋਗੀਕਰਨ ਦਾ ਸਮਾਂ ਆ ਗਿਆ ਹੈ ਕਿਉਂਕਿ ਪੰਜਾਬ ਦੀ ਰਵਾਇਤੀ ਅਰਥ ਵਿਵਸਥਾ ਖੇਤੀਬਾੜੀ ਪਹਿਲਾਂ ਹੀ ਆਪਣਾ ਸਿਖਰ ਛੂਹ ਚੁੱਕੀ ਹੈ। ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੇ ਉਦਮੀਆਂ ਦੇ ਵਫਦ ਅੱਗੇ ਸੰਖੇਪ ਜਿਹੀ ਪਾਵਰ ਪੁਆਇੰਟ ਪੇਸ਼ਕਾਰੀ ਦਿਖਾਉਂਦਿਆਂ ਦੱਸਿਆ ਕਿ ਕਿਵੇਂ ਸੂਬੇ ਦੇ ਉਦਯੋਗਾਂ ਨੂੰ ਉਤਪਾਦਨ ਤੋਂ ਵੱਡੀ ਸਨਅਤ ਤੱਕ ਲਿਜਾਇਆ ਜਾ ਰਿਹਾ ਹੈ।
First published: August 18, 2019
ਹੋਰ ਪੜ੍ਹੋ
ਅਗਲੀ ਖ਼ਬਰ