Home /News /punjab /

Punjab Agriculture: ਕਿਸਾਨਾਂ ਦੀ ਆਮਦਨ ਵਧਾਉਣ ਲਈ ਮਾਨ ਸਰਕਾਰ ਨੇ ਤਿਆਰ ਕੀਤਾ ਇਹ ਪਲਾਨ...

Punjab Agriculture: ਕਿਸਾਨਾਂ ਦੀ ਆਮਦਨ ਵਧਾਉਣ ਲਈ ਮਾਨ ਸਰਕਾਰ ਨੇ ਤਿਆਰ ਕੀਤਾ ਇਹ ਪਲਾਨ...

 ਕਿਸਾਨਾਂ ਦੀ ਆਮਦਨ ਵਧਾਉਣ ਲਈ ਮਾਨ ਸਰਕਾਰ ਨੇ ਤਿਆਰ ਕੀਤਾ ਇਹ ਪਲਾਨ...

ਕਿਸਾਨਾਂ ਦੀ ਆਮਦਨ ਵਧਾਉਣ ਲਈ ਮਾਨ ਸਰਕਾਰ ਨੇ ਤਿਆਰ ਕੀਤਾ ਇਹ ਪਲਾਨ...

ਕਿਸਾਨਾਂ ਦੀ ਬਿਹਤਰੀ ਲਈ ਕੋਈ ਕਸਰ ਨਹੀਂ ਛੱਡਾਂਗੇ : ਭਗਵੰਤ ਮਾਨ

  • Share this:ਪੰਜਾਬ ਸਰਕਾਰ ਕਿਸਾਨਾਂ (Farmers) ਦੀ ਆਮਦਨ ਵਧਾਉਣ ਲਈ ਇੱਕ ਸਕੀਮ ਤਿਆਰ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ (Farmers) ਦੀ ਆਮਦਨ ਵਧਾਉਣ ਲਈ ਖੇਤੀ (Agriculture) ਤਕਨੀਕਾਂ ਅਪਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਨੇ ਸੂਬੇ ਵਿੱਚ ਆਗਾਮੀ ਸਾਉਣੀ ਦੇ ਸੀਜ਼ਨ ਦੀਆਂ ਫ਼ਸਲਾਂ ਅਤੇ ਬੀਜਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ।

ਫਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ

ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ (Agriculture) ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਕਿਸਾਨਾਂ (Farmers) ਦੀ ਆਮਦਨ ਵਧਾਉਣ ਵੱਲ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਵੱਲ ਧਿਆਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਉਨ੍ਹਾਂ ਨਾਲ ਸਲਾਹ ਮਸ਼ਵਰਾ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਫ਼ਸਲਾਂ (Crops)  ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੂੰ 'ਸਿੱਧੇ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਸੁਝਾਅ ਲੈਣ' ਲਈ ਕਿਹਾ ਹੈ।


ਕਿਸਾਨਾਂ ਦੀ ਬਿਹਤਰੀ ਲਈ ਕੋਈ ਕਸਰ ਨਹੀਂ ਛੱਡਾਂਗੇ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਮਾਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਿੱਧੇ ਤੌਰ 'ਤੇ ਮੁਲਾਕਾਤ ਕਰਕੇ ਫ਼ਸਲੀ ਚੱਕਰ ਬਾਰੇ ਉਨ੍ਹਾਂ ਦੀ ਰਾਏ ਲੈਣ | ਉਨ੍ਹਾਂ ਸਪੱਸ਼ਟ ਕਿਹਾ ਕਿ ਹੁਣ ਪੰਜਾਬ ਵਿੱਚ ਖੇਤੀ ਸਬੰਧੀ ਕੋਈ ਵੀ ਨੀਤੀ ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਸਲਾਹ ਕਰਕੇ ਲਾਗੂ ਕੀਤੀ ਜਾਵੇਗੀ।


ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਕੇ. ਵੇਣੂ ਪ੍ਰਸਾਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਐਸ.ਐਸ.ਗੋਸਲ, ਵਿੱਤ ਕਮਿਸ਼ਨਰ ਵਿਕਾਸ-ਕਮ-ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਅਤੇ ਡਾਇਰੈਕਟਰ ਖੇਤੀਬਾੜੀ ਡਾ: ਗੁਰਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Published by:Ashish Sharma
First published:

Tags: Bhagwant Mann, Punjab farmers, Punjab government