ਪੰਜਾਬ ਸਰਕਾਰ ਵੱਲੋਂ ਕੱਲ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ।ਦੱਸ ਦੇਈਏ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਜਾਰੀ ਨੋਟੀਫਿਕੇਸ਼ਨ ਦੇ ਮੁਤਾਬਕ 28 ਦਸੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੇ ਬੋਰਡ, ਸਰਕਾਰੀ ਦਫ਼ਤਰ, ਕਾਰਪੋਰੇਸ਼ਨ ਸਮੇਤ ਸਾਰੇ ਸਰਕਾਰੀ ਵਿਦਿਅਕ ਅਦਾਰੇ ਭਲਕੇ ਬੰਦ ਰਹਿਣਗੇ।ਮਿਲੀ ਜਾਣਕਾਰੀ ਦੇ ਮੁਤਾਬਕ ਇਹ ਸਰਕਾਰੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪੰਜਾਬ ਸਰਕਾਰ ਦੇ ਵੱਲੋਂ ਐਲਾਨ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fatehgarh Sahib, Holiday, Punjab, Punjab government, Shaheedi Diwas