ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ‘ਚ ਪੜ੍ਹਾਈ ਤੇ ਨੌਕਰੀਆਂ ਲਈ ਵਿਸ਼ੇਸ਼ ਸੈੱਲ ਸ਼ੁਰੂ

News18 Punjabi | News18 Punjab
Updated: February 22, 2021, 7:49 PM IST
share image
ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ‘ਚ ਪੜ੍ਹਾਈ ਤੇ ਨੌਕਰੀਆਂ ਲਈ ਵਿਸ਼ੇਸ਼ ਸੈੱਲ ਸ਼ੁਰੂ
ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ‘ਚ ਪੜ੍ਹਾਈ ਤੇ ਨੌਕਰੀਆਂ ਲਈ ਵਿਸੇਸ਼ ਸੈੱਲ ਸ਼ੁਰੂ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਉਂਸਲਿੰਗ ਲਈ ‘ਫਾਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਪੜ੍ਹਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਪ੍ਰਾਜੈਕਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਰਅੰਦੇਸ਼ ਸੋਚ ਦਾ ਨਤੀਜਾ ਹੈ।

ਸ੍ਰੀ ਚੰਨੀ ਨੇ ਕਿਹਾ ਕਿ ਵਿਭਾਗ ਵਲੋਂ ਵਿਦੇਸ਼ਾਂ ਵਿੱਚ ਪੜ੍ਹਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਮੁਫਤ ਕਾਉਂਸਲਿੰਗ ਸੇਵਾ ਪ੍ਰਦਾਨ ਕੀਤੀ ਜਾਵੇਗੀ। ਵਿਦੇਸ਼ੀ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਫਰਵਰੀ, 2021 ਤੋਂ ਤੱਕ ਕਰ ਸਕਦੇ ਹਨ। ਚਾਹਵਾਨ ਉਮੀਦਵਾਰ ਰਜਿਸਟਰ ਕਰਨ ਲਈ ਸਬੰਧਤ ਜ਼ਿਲ੍ਹਾ ਰੁਜ਼ਗਾਰ ਬਿਊਰੋ ਐਂਡ ਐਂਟਰਪ੍ਰਾਈਜ਼ ਦੇ ਆਨਲਾਈਨ ਲਿੰਕ ‘ਤੇ ਜਾ ਕੇ ਰਜਿਸ਼ਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਬਿਊਰੋ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਕਾਉਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਹੋਵੇਗਾ।

ਰੁਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸੈੱਲ ਪੰਜਾਬੀ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਰੁਚੀਆਂ ਅਤੇ ਯੋਗਤਾ ਅਨੁਸਾਰ ਪੜ੍ਹਾਈ ਅਤੇ ਕੰਮ ਲਈ ਵੀਜਾ ਪ੍ਰਾਪਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। ਉਨ੍ਹਾਂ ਨੇ ਅੱਗੇ ਸਪੱਸ਼ਟ ਕੀਤਾ ਕਿ ਫੀਸ, ਯਾਤਰਾ ਅਤੇ ਠਹਿਰਨ ਆਦਿ ਨਾਲ ਜੁੜੇ ਸਾਰੇ ਖਰਚੇ ਉਮੀਦਵਾਰ ਵਲੋਂ ਖੁਦ ਹੀ ਚੁੱਕਣੇ ਹੋਣਗੇ।
ਵਧੇਰੇ ਜਾਣਕਾਰੀ ਲਈ ਉਮੀਦਵਾਰ pbemployment.punjab.gov.in / www.pgrkam.com. ‘ਤੇ ਲਾਗਇਨ ਕਰ ਸਕਦੇ ਹਨ।
Published by: Gurwinder Singh
First published: February 22, 2021, 7:48 PM IST
ਹੋਰ ਪੜ੍ਹੋ
ਅਗਲੀ ਖ਼ਬਰ