ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਕੋਰੋਨਾ ਪਾਜੀਟਿਵ ਆਉਣ ਦੇ ਮਾਮਲਿਆਂ ਪਿੱਛੋਂ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਕੋਵਿਡ ਮਹਾਂਮਾਰੀ (Covid Pandemic) ਦੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਸਬੰਧਤ ਵਿਭਾਗਾਂ ਨੂੰ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ (RT PCR Test) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਕਿ ਸਿਰਫ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ। ਸਰਕਾਰ ਨੇ ਆਦੇਸ਼ ਜਾਰੀ ਕੀਤੇ ਹਨ ਕਿ ਸਕੂਲਾਂ ਤੋਂ ਇਲਾਵਾ ਰਾਜ ਵਿੱਚ 40,000 ਨਮੂਨੇ ਲੈਣ ਦੇ ਟੀਚੇ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ, ਤਾਂ ਜਾਂਚ ਨੂੰ ਹੋਰ ਤੇਜ਼ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਸਕੱਤਰ ਸਕੱਤਰ ਵਿਨੀ ਮਹਾਜਨ (Chief Secretary Vini Mahajan) ਨੇ ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਆਂਢੀ ਰਾਜਾਂ ਜਿਥੇ ਕੋਰੋਨਾ ਦੇ ਮਾਮਲੇ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ 'ਤੇ ਚਿੰਤਾ ਪ੍ਰਗਟ ਕੀਤੀ।
ਸਰਕਾਰ ਨੇ ਸਬੰਧਤ ਵਿਭਾਗਾਂ ਨੂੰ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ (RT PCR Test) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਰਫ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona Warriors, Coronavirus, Government School