ਸਿਖਿਆ ਵਿਭਾਗ ਦਾ ਐਲਾਨ, ਸੂਬੇ 'ਚ ਦੋ ਸ਼ਿਫਟਾਂ 'ਚ ਚੱਲਣਗੇ ਸਰਕਾਰੀ ਸਕੂਲ

ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਵਿੱਚ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰ ਦੀ ਸ਼ਿਫਟ ਹੋਵੇਗੀ, ਜਦਕਿ ਸ਼ਾਮ ਦੀ ਸ਼ਿਫਟ 1 ਅਕਤੂਬਰ ਤੋਂ 31 ਮਾਰਚ ਤੱਕ ਹੋਵੇਗੀ। ਜਦੋਂ ਕਿ ਉਪਰਲੀ ਜਮਾਤ 1 ਅਪ੍ਰੈਲ ਤੋਂ 30 ਸਤੰਬਰ ਤੱਕ ਸ਼ਾਮ ਦੀ ਸ਼ਿਫਟ ਹੋਵੇਗੀ। ਗਰਮੀਆਂ ਵਿੱਚ, ਪਹਿਲੀ ਸ਼ਿਫਟ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲੇਗੀ, ਜਦੋਂ ਕਿ ਦੂਜੀ ਸ਼ਿਫਟ ਦੁਪਹਿਰ 12.30 ਤੋਂ ਸ਼ਾਮ 5:30 ਵਜੇ ਤੱਕ ਹੋਵੇਗੀ। ਇਸੇ ਤਰ੍ਹਾਂ ਸਰਦੀਆਂ ਵਿੱਚ ਪਹਿਲੀ ਸ਼ਿਫਟ ਸਵੇਰੇ 7.30 ਤੋਂ 12.30 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 12.15 ਤੋਂ ਸ਼ਾਮ 5.15 ਤੱਕ ਚੱਲੇਗੀ।

ਸਿਖਿਆ ਵਿਭਾਗ ਦਾ ਐਲਾਨ, ਸੂਬੇ 'ਚ ਦੋ ਸ਼ਿਫਟਾਂ 'ਚ ਚੱਲਣਗੇ ਸਰਕਾਰੀ ਸਕੂਲ

 • Share this:
  ਚੰਡੀਗੜ੍ਹ- ਸਿੱਖਿਆ ਵਿਭਾਗ ਨੇ ਸੂਬੇ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ।ਪੰਜਾਬ ਦੇ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਦੋਹਰੀ ਸ਼ਿਫਟਾਂ ਵਿੱਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੱਤਰ ਜਾਰੀ ਕਰਕੇ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਨੇ ਇੱਕ ਪੱਤਰ ਵਿੱਚ ਕਿਹਾ ਕਿ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਥਾਂ, ਕਮਰੇ ਅਤੇ ਹੋਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਇਹ ਫੈਸਲਾ ਲਿਆ ਗਿਆ ਹੈ।

  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦੋ ਸ਼ਿਫਟਾਂ ਵਿੱਚ ਪੜ੍ਹਾਇਆ ਜਾਵੇਗਾ।  ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਹੈ। ਇਸ ਸਬੰਧੀ ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

  ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਵਿੱਚ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰ ਦੀ ਸ਼ਿਫਟ ਹੋਵੇਗੀ, ਜਦਕਿ ਸ਼ਾਮ ਦੀ ਸ਼ਿਫਟ 1 ਅਕਤੂਬਰ ਤੋਂ 31 ਮਾਰਚ ਤੱਕ ਹੋਵੇਗੀ। ਜਦੋਂ ਕਿ ਉਪਰਲੀ ਜਮਾਤ 1 ਅਪ੍ਰੈਲ ਤੋਂ 30 ਸਤੰਬਰ ਤੱਕ ਸ਼ਾਮ ਦੀ ਸ਼ਿਫਟ ਹੋਵੇਗੀ। ਗਰਮੀਆਂ ਵਿੱਚ, ਪਹਿਲੀ ਸ਼ਿਫਟ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲੇਗੀ, ਜਦੋਂ ਕਿ ਦੂਜੀ ਸ਼ਿਫਟ ਦੁਪਹਿਰ 12.30 ਤੋਂ ਸ਼ਾਮ 5:30 ਵਜੇ ਤੱਕ ਹੋਵੇਗੀ। ਇਸੇ ਤਰ੍ਹਾਂ ਸਰਦੀਆਂ ਵਿੱਚ ਪਹਿਲੀ ਸ਼ਿਫਟ ਸਵੇਰੇ 7.30 ਤੋਂ 12.30 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 12.15 ਤੋਂ ਸ਼ਾਮ 5.15 ਤੱਕ ਚੱਲੇਗੀ।  ਪੰਜਾਬ ਸਰਕਾਰ ਨੇ ਇਹ ਫੈਸਲਾ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵੱਡੀ ਗਿਣਤੀ ਅਤੇ ਘੱਟ ਥਾਂ ਹੋਣ ਕਾਰਨ ਲਿਆ ਹੈ। ਪੰਜਾਬ ਸਰਕਾਰ ਨੇ ਹੁਣ ਸਕੂਲਾਂ ਨੂੰ ਡਬਲ ਸ਼ਿਫਟਾਂ ਵਿੱਚ ਚਲਾਉਣ ਦਾ ਫੈਸਲਾ ਕੀਤਾ ਹੈ।  ਸਕੂਲ ਸਿੱਖਿਆ ਦੇ ਡਾਇਰੈਕਟਰ (ਜਨਰਲ), ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ, ਸਿੱਖਿਆ ਵਿਭਾਗ ਦੇ ਡਾਇਰੈਕਟਰ (ਪ੍ਰਾਇਮਰੀ), ਐਨਸੀਈਆਰਟੀ ਦੇ ਡਾਇਰੈਕਟਰ, ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟਾਂ ਵਿੱਚ ਚਲਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
  Published by:Ashish Sharma
  First published: