
PM Security Breach: ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਤੇ ਪੰਜਾਬ ਨੇ ਕੇਂਦਰ ਨੂੰ ਭੇਜੀ ਰਿਪੋਰਟ, ਜਾਣੋ
ਚੰਡੀਗੜ੍ਹ : ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਵਿੱਚ ਪੰਜਾਬ ਨੇ ਕੇਂਦਰ ਨੂੰ ਰਿਪੋਰਟ(PM Security Breach report) ਭੇਜ ਦਿੱਤੀ ਹੈ। ਸੂਤਰਾਂ ਮੁਤਾਬਿਕ ਪੰਜਾਬ ਦੇ ਮੁੱਖ ਸਕੱਤਰ ਨੇ ਰਿਪੋਰਟ ਵਿੱਚ ਤੱਥਾਂ ਸਹਿਤ ਸੁਰੱਖਿਆ ਵਿੱਚ ਢਿੱਲ ਦੇਣ ਵਾਲੀਆਂ ਘਟਨਾਵਾਂ ਦੇ ਕ੍ਰਮ ਦੇ ਵੇਰਵੇ ਦਿੱਤੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਹੇਠ ਤਾਇਨਾਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਿਪੋਰਟ ਬਣਾਈ ਗਈ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਹੋਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਫਲਾਈਓਵਰ ਨੇੜੇ ਹੋਏ ਪ੍ਰਦਰਸ਼ਨ ਨੂੰ ‘ਅਚਾਨਕ’ ਪ੍ਰਦਰਸ਼ਨ ਦੱਸਿਆ ਗਿਆ। ਦੋ ਮੈਂਬਰੀ ਕਮੇਟੀ ਬਾਰੇ ਰਿਪੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਸੂਬੇ ਭਰ 'ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਸੁਰੱਖਿਆ ਕਰਮਚਾਰੀਆਂ ਦੀ ਜ਼ਿਆਦਾ ਤਾਇਨਾਤੀ ਕੀਤੀ ਗਈ ਸੀ। 9 ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਦਾ ਸੱਦਾ ਦਿੱਤਾ। ਇਸ ਦੀ ਸੂਚਨਾ ਕੇਂਦਰ ਨੂੰ ਵੀ ਦਿੱਤੀ ਗਈ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਰਸਤਾ ਸਾਫ਼ ਸੀ, ਪਰ 'ਅਚਾਨਕ' ਪ੍ਰਦਰਸ਼ਨਕਾਰੀ ਪ੍ਰਦਰਸ਼ਨ ਵਾਲੀ ਥਾਂ 'ਤੇ ਆ ਗਏ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।