• Home
 • »
 • News
 • »
 • punjab
 • »
 • PUNJAB GOVERNMENT SHOULD MAKE ARRANGEMENTS TO MAKE UREA FERTILIZER AVAILABLE TO FARMERS THROUGH COOPERATIVE SOCIETIES KULTAR SINGH SANDHWAN

ਯੂਰੀਆ ਖਾਦ ਸਹਿਕਾਰੀ ਸਭਾਵਾਂ ਰਾਹੀ ਕਿਸਾਨਾਂ ਤੱਕ ਪੁੱਜਦੀ ਕਰਨ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ- ਕੁਲਤਾਰ ਸਿੰਘ ਸੰਧਵਾਂ

ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ (ਫਾਇਲ ਫੋਟੋ)

ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ (ਫਾਇਲ ਫੋਟੋ)

 • Share this:
  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਵੱਲੋਂ ਅੱਜ ਬਠਿੰਡਾ ਵਿਖੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਯੂਰੀਆ ਖਾਦ ਲੈਣ ਲਈ ਖੱਜਲ਼ਖ਼ੁਵਾਰ ਹੋ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ, ਇਕੱਤਰ ਕਿਸਾਨਾਂ ਨੇ ਦੱਸਿਆ ਕਿ ਉਹ ਲਗਭਗ ਚਾਰ ਦਿਨਾਂ ਤੋਂ ਰੋਜ਼ਾਨਾ ਖਾਦ ਲੈਣ ਲਈ ਖੱਜਲ਼ਖੁਆਰ ਹੋ ਰਹੇ ਹਨ, ਪਰੰਤੂ ਪ੍ਰਬੰਧਾਂ ਦੀ ਘਾਟ ਕਾਰਨ ਖਾਦ ਪ੍ਰਾਪਤੀ ਤੋਂ ਵਾਂਝੇ ਹਨ।

  ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਸੰਧਵਾਂ ਅਤੇ ਮੀਤ ਪ੍ਰਧਾਨ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਰੇਲ ਪਟੜੀਆਂ ਖ਼ਾਲੀ ਹੋਣ ਦੇ ਬਾਵਜੂਦ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨੂੰ ਆਰਥਿਕ ਤੌਰ 'ਤੇ ਤਬਾਹ ਕਰਨ ਦੀ ਨੀਤੀ 'ਤੇ ਚੱਲ ਰਹੀ ਹੈ।  ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਯੂਰੀਆ ਦੀ ਸਪਲਾਈ ਰੋਕਣ ਕਾਰਨ ਕਿਸਾਨਾਂ ਦੀ ਟੇਕ ਪੰਜਾਬ ਵਿਚਲੇ ਬਠਿੰਡਾ ਅਤੇ ਨੰਗਲ ਦੇ ਖਾਦ ਯੂਨਿਟਾਂ 'ਤੇ ਰਹਿ ਗਈ ਹੈ। ਜਿਸ ਕਾਰਨ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਭੁੱਖਣ-ਭਾਣੇ ਇਹਨਾਂ ਯੂਨਿਟਾਂ ਅੱਗੇ ਖਾਕ ਛਾਨਣ ਲਈ ਮਜਬੂਰ ਹੋ ਰਹੇ ਹਨ, ਪਰੰਤੂ ਪੰਜਾਬ ਦਾ ਕੈਪਟਨ ਇਹ ਸਭ ਕੁੱਝ ਤੋਂ ਬੇਖ਼ਬਰ ਆਪਣੇ ਮਹਿਲਾਂ 'ਚ ਐਸ਼ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਮਿਲਣ ਉਪਰੰਤ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਦੀ ਬਠਿੰਡਾ ਇਕਾਈ ਦੇ ਪ੍ਰਮੁੱਖ ਨਾਲ ਮਿਲ ਕੇ ਕਿਸਾਨਾਂ ਨੂੰ ਬਗੈਰ ਖੱਜਲਖੁਆਰੀ ਦੇ ਖਾਦ ਮੁਹੱਈਆ ਕਰਵਾਉਣ ਲਈ ਕਦਮ ਚੁੱਕਣ ਲਈ ਕਿਹਾ।

  ਕੁਲਤਾਰ ਸਿੰਘ ਸੰਧਵਾਂ, ਜਸਵੰਤ ਸਿੰਘ ਗੱਜਣਮਾਜਰਾ ਅਤੇ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿਚਲੇ ਖਾਦ ਯੂਨਿਟਾਂ ਦੀ ਖਾਦ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਤੱਕ ਪੁੱਜਦੀ ਕਰਨ ਲਈ ਲੋੜੀਂਦੇ ਕਾਰਜ ਤੁਰੰਤ ਸ਼ੁਰੂ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਨਵਦੀਪ ਸਿੰਘ ਜੀਦਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਸੁਖਜੀਤ ਸਿੰਘ ਢਿਲਵਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫ਼ਰੀਦਕੋਟ, ਗੁਰਜੰਟ ਸਿੰਘ ਸਿਵੀਆ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।
  Published by:Ashish Sharma
  First published: