Home /News /punjab /

ਬਿਜਲੀ ਦੇ ਬਕਾਏ ਮੁਆਫ਼ ਕਰਕੇ ਲੋੜਵੰਦਾਂ ਲਈ ਪੰਜਾਬ ਸਰਕਾਰ ਨੇ ਲਿਆ ਇਤਿਹਾਸਕ ਫ਼ੈਸਲਾ - ਕੇਵਲ ਸਿੰਘ ਢਿੱਲੋਂ

ਆਖਿਆ, ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਖਾਸ ਖਿਆਲ ਰੱਖ ਰਹੀ ਹੈ

 • Share this:
  ਬਰਨਾਲਾ -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਵਲੋਂ ਅੱਜ ਗਰੀਬ ਪਰਿਵਾਰਾਂ ਦੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਸ਼ਾਲਾਘਾਯੋਗ ਫ਼ੈਸਲਾ ਲਿਆ ਹੈ,  ਜਿਸਦੀ ਪੰਜਾਬ ਦੇ ਹਰ ਪਾਸੇ ਤਾਰੀਫ਼ ਹੋ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰੈਸ ਬਿਆਨ ਰਾਹੀ ਕੀਤਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੀ ਕੈਬਨਿਟ ਵਿੱਚ ਸਰਕਾਰ ਵਲੋਂ 2 ਕਿਲੋਵਾਟ ਮੀਟਰ ਵਾਲੇ ਲੋਕਾਂ ਦੇ ਬਕਾਇਆ ਪਏ ਬਿਜਲੀ ਬਿੱਲ ਮੁਆਫ਼ ਕੀਤੇ ਹਨ। ਇਸ ਨਾਲ ਪੰਜਾਬ ਦੇ ਲੱਖਾਂ ਲੋੜਵੰਦ ਲੋਕਾਂ ਨੂੰ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਸਰਕਾਰ ਨੇ ਉਹਨਾਂ ਲੋਕਾਂ ਦੇ ਮੀਟਰ ਮੁੜ ਲਗਾਉਣ ਦਾ ਐਲਾਨ ਕੀਤਾ ਹੈ, ਜਿਹਨਾਂ ਦੇ ਮੀਟਰ ਬਿਜਲੀ ਬਿੱਲ ਨਾ ਭਰਨ ਤੋਂ ਪੁੱਟ ਦਿੱਤੇ ਗਏ ਸਨ। ਸਰਕਾਰ ਇਹਨਾਂ ਪੈਡਿੰਗ ਪਏ ਬਿਜਲੀ ਬਿੱਲਾਂ ਦੇ 1200 ਕਰੋੜ ਰੁਪਏ ਦਾ ਭੁਗਤਾਨ ਖ਼ੁਦ ਕਰੇਗੀ। ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਭਰ ਦੇ ਲੋੜਵੰਦ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

  ਕੇਵਲ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਖਾਸ ਖਿਆਲ ਰੱਖ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਟੀਮ ਆਉਦ ਵਾਲੇ ਦਿਨਾਂ ਵਿੱਚ ਹੋਰ ਪੰਜਾਬ ਪੱਖੀ ਵੱਡੇ ਫ਼ੈਸਲੇ ਲੈਣ ਜਾ ਰਹੀ ਹੈ।
  Published by:Ashish Sharma
  First published:

  Tags: Barnala

  ਅਗਲੀ ਖਬਰ