ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 2021 (Republic Day 2021) ਮੌਕੇ ਰਾਜਧਾਨੀ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਹੈ ਕਿ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਸਾਰੇ 83 ਕਿਸਾਨਾਂ ਨੂੰ ਸਰਕਾਰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ।
ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦੇ ਧਰਨੇ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਮੁੱਖ ਮੰਤਰੀ ਚੰਨੀ ਨੇ ਟਵੀਟ ਕੀਤਾ, 'ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਪਣੀ ਸਰਕਾਰ ਦੇ ਸਮਰਥਨ ਨੂੰ ਦੁਹਰਾਉਂਦੇ ਹੋਏ, ਅਸੀਂ 26 ਜਨਵਰੀ 2021 ਨੂੰ ਟਰੈਕਟਰ ਰੈਲੀ ਪਿੱਛੋਂ ਗ੍ਰਿਫਤਾਰ ਕੀਤੇ ਗਏ 83 ਕਿਸਾਨਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।'
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਨੇ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਸੀ। ਇਸ ਸਾਲ 26 ਜਨਵਰੀ ਨੂੰ ਕਿਸਾਨਾਂ ਨੇ ਦਿੱਲੀ 'ਚ ਟਰੈਕਟਰ ਰੈਲੀ ਕੀਤੀ ਸੀ। ਇਸ ਦੌਰਾਨ ਕਿਸਾਨ ਆਗੂਆਂ ਅਤੇ ਦਿੱਲੀ ਪੁਲਿਸ ਵਿਚਾਲੇ ਕੁਝ ਰਾਹ ਤੈਅ ਹੋਏ। ਹਾਲਾਂਕਿ ਰੈਲੀ ਵਾਲੇ ਦਿਨ ਇਨ੍ਹਾਂ ਰੂਟਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਕਿਸਾਨ ਲਾਲ ਕਿਲੇ ਤੱਕ ਪਹੁੰਚ ਗਏ।
ਇਸ ਦੌਰਾਨ ਰਾਜਧਾਨੀ ਦੇ ਕਈ ਹਿੱਸਿਆਂ 'ਚ ਹੰਗਾਮੇ ਦੀਆਂ ਖਬਰਾਂ ਆਈਆਂ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਪਹਿਲਾਂ ਤੋਂ ਨਿਰਧਾਰਤ ਰੂਟਾਂ ਦੀ ਪਾਲਣਾ ਨਹੀਂ ਕੀਤੀ ਅਤੇ ਦਿੱਲੀ ਵਿੱਚ ਦਾਖਲ ਹੋਣ ਲਈ ਬੈਰੀਕੇਡ ਤੋੜ ਦਿੱਤੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Farmers Protest, Kisan andolan, Punjab farmers