ਨੌਜਵਾਨਾਂ ਲਈ ਸੀਐੱਮ ਕੈਪਟਨ ਵੱਡਾ ਐਲਾਨ, ਇੱਕ ਲੱਖ ਸਰਕਾਰੀ ਨੌਕਰੀਆਂ ਦੇਵੇਗੀ ਸਰਕਾਰ

News18 Punjabi | News18 Punjab
Updated: October 6, 2020, 3:32 PM IST
share image
ਨੌਜਵਾਨਾਂ ਲਈ ਸੀਐੱਮ ਕੈਪਟਨ ਵੱਡਾ ਐਲਾਨ, ਇੱਕ ਲੱਖ ਸਰਕਾਰੀ ਨੌਕਰੀਆਂ ਦੇਵੇਗੀ ਸਰਕਾਰ
ਨੌਜਵਾਨਾਂ ਲਈ ਸੀਐੱਮ ਕੈਪਟਨ ਵੱਡਾ ਐਲਾਨ, ਇੱਕ ਲੱਖ ਸਰਕਾਰੀ ਨੌਕਰੀਆਂ ਦੇਵੇਗੀ ਸਰਕਾਰ

ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ ਕੀਤਾ ਹੈ। ਇੱਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਨੌਜਵਾਨਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇੰਨਾਂ ਹੀ ਨਹੀਂ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਵੀ  ਸਰਕਾਰ ਚੁੱਕੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਮੇਲੇ ਦੀ ਮੁਹਿੰਮ ਤਹਿਤ ਪਟਿਆਲਾ 'ਚ ਸਮਾਪਤੀ ਕਰ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਕੀਤਾ ਹੈ।ਮਿਲੀ ਜਾਣਕਾਰੀ ਦੇ ਅਨੁਸਾਰ ਸੂਬਾ ਸਰਕਾਰ ਇਸ ਸਾਲ 50 ਹਜ਼ਾਰ ਅਤੇ ਅਗਲੇ ਸਾਲ 50 ਹਜ਼ਾਰ ਨੌਕਰੀਆਂ ਦੇਵੇਗੀ।

ਕੈਪਟਨ ਅਮਰਿੰਦਰ ਸਿੰਘ 6 ਵੇਂ ਰੁਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਉੱਤੇ ਐਲਾਨ ਕੀਤਾ ਹੈ। ਇਸ ਮੌਕੇ ਰਾਹੁਲ ਗਾਂਧੀ, ਸੁਨੀਲ ਜਾਖੜ ਅਤੇ ਪੰਜਾਬ ਦੇ ਕਈ ਮੰਤਰੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਦੌਰਾਨ ਪੰਜਾਬ ਦੇ ਯੂਥ ਨਾਲ ਵਾਅਦਾ ਕੀਤਾ ਸੀ ਕਿ ਘਰ ਘਰ ਨੌਕਰੀ ਦਿੱਤੀ ਜਾਵੇਗੀ।
Published by: Sukhwinder Singh
First published: October 6, 2020, 3:31 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading