Home /News /punjab /

ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ, ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਕਾਫੀ: ਜਥੇਦਾਰ

ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ, ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਕਾਫੀ: ਜਥੇਦਾਰ

ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ: ਜਥੇਦਾਰ (ਫਾਇਲ ਫੋਟੋ)

ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ: ਜਥੇਦਾਰ (ਫਾਇਲ ਫੋਟੋ)

  • Share this:
    ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀਆਈਪੀ ਸੁਰੱਖਿਆ ਉਤੇ ਵੱਡਾ ਕੱਟ ਲਾਇਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

    ਸਰਕਾਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

    ਉਧਰ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੰਘ ਸਾਹਿਬ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ।

    ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ 'ਚ ਸ਼ਾਮਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਲਈ ਅਸੀਂ ਸਾਰੇ ਸੁਰੱਖਿਆ ਕਰਮਚਾਰੀ ਵਾਪਸ ਭੇਜ ਦਿੱਤੇ ਹਨ। ਜਥੇਦਾਰ ਦੇ ਨਾਲ ਪੰਜਾਬ ਪੁਲਿਸ ਦੇ 6 ਮੁਲਾਜ਼ਮ ਤਾਇਨਾਤ ਹੁੰਦੇ ਹਨ।
    Published by:Gurwinder Singh
    First published:

    Tags: Akal takht, Giani harpreet singh, Security alert, SPG Security

    ਅਗਲੀ ਖਬਰ