Home /News /punjab /

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤੇ ਪੀਏਯੂ ਦੇ ਵੀਸੀ ਨੂੰ ਹਟਾਉਣ ਦੇ ਹੁਕਮ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤੇ ਪੀਏਯੂ ਦੇ ਵੀਸੀ ਨੂੰ ਹਟਾਉਣ ਦੇ ਹੁਕਮ

ਪੰਜਾਬ ਦੇ ਰਾਜਪਾਲ ਨੇ ਪੀਏਯੂ ਦੇ ਵੀਸੀ ਨੂੰ ਹਟਾਉਣ ਦੇ ਹੁਕਮ ਕੀਤੇ ਜਾਰੀ

ਪੰਜਾਬ ਦੇ ਰਾਜਪਾਲ ਨੇ ਪੀਏਯੂ ਦੇ ਵੀਸੀ ਨੂੰ ਹਟਾਉਣ ਦੇ ਹੁਕਮ ਕੀਤੇ ਜਾਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਟੀ ਜਾਰੀ ਕੀਤੀ ਹੈ । ਇਸ ਚਿੱਟੀ ਵਿੱਚ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਰਾਜਪਾਲ ਨੇ ਇਸ ਚਿੱਟੀ ਵਿੱਚ ਲਿਿਖਆ ਹੈ ਕਿ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਯੂਜੀਸੀ ਨਿਯਮਾਂ ਦੇ ਮੁਤਾਬਕ ਨਹੀਂ ਕੀਤੀ ਗਈ।

ਹੋਰ ਪੜ੍ਹੋ ...
  • Share this:

ਪੀਏਯੂ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਦਾ ਮਾਮਲਾ ਉਲਝਦਾ ਹੀ ਜਾ ਰਿਹਾ ਹੈ ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਅਤੇ ਸੀਐੱਮ ਵਿਚਾਲੇ ਜਾਰੀ ਕਲੇਸ਼ ਹੋਰ ਜ਼ਿਆਦਾ ਵਧ ਗਿਆ ਹੈ। ਇਸੇ ਹੀ ਮਸਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਟੀ ਜਾਰੀ ਕੀਤੀ ਹੈ । ਇਸ ਚਿੱਟੀ ਵਿੱਚ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਰਾਜਪਾਲ ਨੇ ਇਸ ਚਿੱਟੀ ਵਿੱਚ ਲਿਖਿਆ ਹੈ ਕਿ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਯੂਜੀਸੀ ਨਿਯਮਾਂ ਦੇ ਮੁਤਾਬਕ ਨਹੀਂ ਕੀਤੀ ਗਈ। ਉਨ੍ਹਾਂ ਇਸ ਨੂੰ ਗ਼ੈਰ-ਕਾਨੂੰਨੀ ਦੱਸਦੇ ਹੋਏ ਗੌਸਲ ਨੂੰ ਤੁਰੰਤ ਹਟਾਉਣ ਦੇ ਹੁਕਮ ਕਾਰੀ ਕੀਤੇ ਹਨ।

ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਕਿਹਾ ਹੈ ਕਿ ਮੈਂ ਗਵਰਨਰ ਬਨਵਾਰੀ ਲਾਲ ਪੁਰੋਹਿਤ  ਨੂੰ ਬੇਨਤੀ ਕਰਦਾ ਹਾਂ ਕਿ ਉਹ ਸਾਡੀ ਪ੍ਰੀਮੀਅਰ ਐਗਰੀ ਯੂਨੀਵਰਸਿਟੀ- ਪੀਏਯੂ ਦੇ ਕੰਮਕਾਜ ਵਿੱਚ ਦਖਲ ਨਾ ਦੇਣ ਅਤੇ ਨਵ-ਨਿਯੁਕਤ ਵੀਸੀ ਡਾ. ਸਤਬੀਰ ਐਸ ਗੋਸਲ ਨੂੰ ਹਟਾਉਣ ਦੇ ਫੈਸਲੇ ਦੀ ਸਮੀਖਿਆ ਕਰਨ। ਪੀਏਯੂ ਦਾ ਐੱਮਜੀਟੀ ਦਾ ਬੋਰਡ ਵੀਸੀ ਨਿਯੁਕਤ ਕਰਨ ਦੀਆਂ ਆਪਣੀਆਂ ਸ਼ਕਤੀਆਂ ਦੇ ਅੰਦਰ ਹੈ। ਇਹ ਸੰਘਵਾਦ ਦੇ ਸਿਧਾਂਤ ਦੇ ਅਨੁਸਾਰ ਹੈ ਅਤੇ ਇਸਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।


ਹੁਣ ਇਹ ਮਾਮਲਾ ਉਲਝਦਾ ਹੋਇਆ ਨਜ਼ਰ ਆ ਰਿਹਾ ਹੈ । ਵੱਡਾ ਸਵਾਲ ਇਹ ਹੈ ਕਿ ਪੀਏਯੂ ਦੇ ਵੀਸੀ ਦੇ ਅਹੁਦੇ ਲਈ ਕਿਸ ਦੀ ਨਿਯੁਕਤੀ ਕੀਤੀ ਜਾਂਦੀ ਹੈ?

Published by:Shiv Kumar
First published:

Tags: Banwarilal Purohit, Bhagwant Mann, Punjab, Punjab government, Punjab Governor, Sukhbir Badal