ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ।ਕੇਂਦਰੀ ਗ੍ਰਹਿ ਮੰਤਰੀ ਨਾਲ ਰਾਜਪਾਲ ਦੀ ਮੀਟਿੰਗ ਅੱਜ ਬਾਅਦ ਦੁਪਹਿਰ ਹੋਈ।ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ 'ਚ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਦੋਵਾਂ ਵਿਚਾਲੇ ਗੱਲਬਾਤ ਹੋਈ ਹੈ। ਇਹ ਅਹਿਮ ਮੀਟਿੰਗ ਹਾਲ ਹੀ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਖਾਲਿਸਤਾਨ ਸਮਰਥਕਾਂ ਵੱਲੋਂ ਪੰਜਾਬ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਤੋਂ ਬਾਅਦ ਹੋਈ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਦੇ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਜਾਣਕਾਰੀ ਸਾਂਝਾ ਕਰ ਸਕਦੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, Banwari lal Purohit, CM Bhagwant mann, Punjab government, Punjab Governor