ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਬਗਵੰਤ ਮਾਨ ਨੂੰ ਪੀਏਯੂ ਦੇ ਵੀਸੀ ਸਤਬੀਰ ਸਿੰਘ ਗੋਸਲ ਨੂੰ ਅਹੁਦੇ ਤੋਂ ਹਟਾਉਣ ਦੇ ਲਈ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਤਰਕ ਦਿੱਤਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ ਗਈ ਸੀ।ਇਸ ਮੁੱਦੇ ਨੂੰ ਲੈ ਕੇ ਹੁਣ ਪੰਜਾਬ ਦੀ ਰਾਜਨੀਤੀ ਵੀ ਗਰਮਾ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੇ ਕਾਨੂੰਨ ਦੀ ਉਲੰਗਣਾ ਨਹੀਂ ਕੀਤੀ।
ਤੁਹਾਨੂੰ ਦਸ ਦਈਏ ਕਿ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੀਏਯੂ ਦੇ ਵੀਸੀ ਸਤਬੀਰ ਸਿੰਘ ਗੋਸਲ ਨੂੰ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਅਹੁਦੇ ਤੋਂ ਹਟਾਉਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਰਾਜਪਾਲ ਨੇ ਗੋਸਲ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਹ ਕਿਹਾ ਹੈ ਕਿ ਪੀਏਯੂ ਦੇ ਚਾਂਸਲਰ ਦੀ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ ਗਈ ਸੀ।ਇਸ ਲਈ ਪੰਜਾਬ ਸਰਕਾਰ ਨੂੰ ਆਪਣਾ ਇਹ ਫੈਸਲਾ ਬਦਲਣਾ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Banwarilal Purohit, Bhagwant Mann, PAU, Punjab Governor