ਚੰਡੀਗੜ੍ਹ- ਪੰਜਾਬ ਸਰਕਾਰ ਦਾ ਭਲਕੇ ਹੋਣ ਵਾਲਾ ਪੰਜਾਬ ਵਿਧਾਨ ਸਭ ਦਾ ਵਿਸ਼ੇਸ਼ ਸੈਸ਼ਨ ਰੱਦ ਹੋ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਰਾਜਪਾਲ ਪੁਰੋਹਿਤ ਲਾਲ ਬਨਵਾਰੀ ਦੇ ਹੁਕਮਾਂ ਉਤੇ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 'ਆਪ' ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ 'ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਦੱਸ ਦਈਏ ਕਿ ਕਾਂਗਰਸ ਵਿਧਾਇਕ ਸੁਖਪਾਲ ਪਾਲ ਖਹਿਰਾ ਨੇ ਆਪ ਵੱਲੋਂ ਇੱਕ ਦਿਨ ਲਈ ਸੱਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਬਾਰੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਸੀ। ਜ਼ਿਕਰਯੋਗ ਹੈ ਕਿ ਕੱਲ੍ਹ ਵਿਧਾਨ ਸਭਾ 'ਚ ਮਾਨ ਸਰਕਾਰ ਦੇ ਭਰੋਸਗੀ ਮਤੇ 'ਤੇ ਵੋਟਿੰਗ ਹੋਣੀ ਸੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਬਣਾਇਆ ਹੈ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਵ੍ਹਿਪ ਜਾਰੀ ਕੀਤਾ ਹੈ।
ਕਾਬਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ 22 ਸਤੰਬਰ (ਵੀਰਵਾਰ) ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੇ ਸਾਡੀ ਸਰਕਾਰ ਨੂੰ ਜ਼ਬਰਦਸਤ ਬਹੁਮਤ ਦਿੱਤਾ ਸੀ ਪਰ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲੀਆਂ ਕੁਝ ਤਾਕਤਾਂ ਸਾਡੇ ਵਿਧਾਇਕ ਨੂੰ ਧਨ-ਦੌਲਤ ਦੇ ਸਹਾਰੇ ਲੁਭਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਕਰਕੇ ਅਸੀਂ ਇਸ ਵਿਸ਼ੇਸ਼ ਇਜਲਾਸ ਵਿਚ ਸੂਬੇ ਦੇ ਲੋਕਾਂ ਦਾ ਭਰੋਸਾ ਹਾਸਲ ਕਰਨ ਦਾ ਫੈਸਲਾ ਲਿਆ ਹੈ।”
ਸੀਐਮ ਮਾਨ ਨੇ ਕਿਹਾ ਸੀ ਕਿ ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ’ਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਵਿਧਾਇਕਾਂ ਨੂੰ ਲੋਭ-ਲਾਲਚ ਨਾਲ ਵਰਗਲਾਉਣ ਦੀਆਂ ਘਟੀਆ ਚਾਲਾਂ ਸਿਰੇ ਨਹੀਂ ਚੜ੍ਹੀਆਂ ਕਿਉਂਕਿ ਵਿਧਾਇਕਾਂ ਨੇ ਹੀ ਉਨ੍ਹਾਂ ਦੀ ਸਰਕਾਰ ਨੂੰ ਪੱਟੜੀ ਤੋਂ ਲਾਹੁਣ ਦੇ ਮਨਸੂਬੇ ਨਾਕਾਮ ਕਰ ਦਿੱਤੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Banwarilal Purohit, Bhagwant Mann Cabinet, Punjab government, Punjab vidhan sabha