ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਜਾ ਰਿਹਾ ਹੈ । ਦਰਅਸਲ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਬੂਤ ਮੰਗਿਆ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ।
ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਯਾਨੀ 29 ਮਾਰਚ ਨੂੰ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ ਐਨ.ਐਸ.ਏ. ਲਗਾ ਕੇ ਡਿਬਰੁਗੜ੍ਹ ਭੇਜੇ ਗਏ ਗੁਰੀ ਔਜਲਾ ਨੂੰ ਪਰਿਵਾਰ ਅਤੇ ਵਕੀਲ ਨੂੰ ਮਿਲਣ ਲਈ ਪਾਈ ਗਈ ਪਟੀਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ 10 ਅਪ੍ਰੈਲ ਜਵਾਬ ਤਲਬ ਕਰਨ ਦੇ ਲਈ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Punjab And Haryana High Court, Punjab government, Waris Punjab De