Home /News /punjab /

ਮਾਨ ਸਰਕਾਰ ਨੇ ਇਤਿਹਾਸ ਦੀਆਂ ਤਿੰਨ ਵਿਵਾਦਿਤ ਕਿਤਾਬਾਂ 'ਤੇ ਪਾਬੰਦੀ ਲਾਈ

ਮਾਨ ਸਰਕਾਰ ਨੇ ਇਤਿਹਾਸ ਦੀਆਂ ਤਿੰਨ ਵਿਵਾਦਿਤ ਕਿਤਾਬਾਂ 'ਤੇ ਪਾਬੰਦੀ ਲਾਈ

  (file photo)

(file photo)

  • Share this:

ਪੰਜਾਬ ਸਰਕਾਰ ਨੇ ਵਿਵਾਦਿਤ ਕਿਤਾਬਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਆਪਣੇ ਪੱਧਰ ’ਤੇ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਬਾਰ੍ਹਵੀਂ ਜਮਾਤ ਲਈ ਤਿਆਰ ਕੀਤੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਉਕਤ ਤਿੰਨੇ ਪੁਸਤਕਾਂ ਦੀ ਵਿਕਰੀ ’ਤੇ ਤੁਰਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਇਸ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਸਨ ਤੇ ਪੜਤਾਲੀਆ ਅਧਿਕਾਰੀ ਵੱਲੋਂ ਸੌਂਪੀਆਂ ਗਈਆਂ ਤਿੰਨ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਗਈਆਂ ਸਨ। ਸੂਬਾ ਸਰਕਾਰ ਨੇ ਉਕਤ ਪੁਸਤਕਾਂ ਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਰੋਕ ਲਾ ਦਿੱਤੀ ਹੈ।

ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਪੁਸਤਕਾਂ ਨੂੰ ਸਾਲ 2017 ਤੱਕ ਨੋਟੀਫਾਈ ਕਰਨ ਸਮੇਂ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਪੰਜਾਬ ਦੇ ਸਕੂਲਾਂ ਵਿਚ ਇਤਿਹਾਸ ਦਾ ਵਿਵਾਦਿਤ ਪਾਠਕ੍ਰਮ ਪੜ੍ਹਾਉਣ ਦਾ ਤਿੱਖਾ ਵਿਰੋਧ ਹੋਇਆ ਸੀ। ਜਿਸ ਪਿੱਛੋਂ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਸਨ।

Published by:Gurwinder Singh
First published:

Tags: Bhagwant Mann, Book, Punjab government