ਸਕੂਲੀ ਬੱਚਿਆਂ ਦੇ ਚਹੁੰਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣਿਆਂ ਦੀਆਂ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 12846 ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਵਿਦਿਆਰਥੀਆਂਨੂੰ ਸਿਹਤ ਸੰਭਾਲ, ਸਾਫ਼-ਸਫਾਈ, ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਸਾਲੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Govt, Harjot Singh Bains, Punjab, Sikh Library