ਹਰਿਆਣਾ ਅਤੇ ਪੰਜਾਬ ਸਰਕਾਰ ਵਿਚਾਲੇ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਵੀ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਨੂੰ ਲੈ ਕੇ ਸਮਝੌਤਾ ਨਹੀਂ ਹੋ ਰਿਹਾ ਹੈ। ਅੱਜ ਇਕ ਵਾਰ ਫਿਰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ Syl ਉਤੇ ਬਿਆਨ ਦਿੱਤਾ। ਹਰਿਆਣਾ ਦੇ ਸੀਐਮ ਖੱਟਰ ਨੇ ਕਿਹਾ ਕਿ ਪੰਜਾਬ ਦਾ ਰਵੱਈਆ ਢੁਕਵਾਂ ਨਹੀਂ ਹੈ ਅਤੇ ਸੁਪਰੀਮ ਕੋਰਟ ਨੂੰ ਇਸ ਬਾਰੇ ਸੂਚਿਤ ਕਰਾਂਗੇ। ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਮੰਨਣ ਨੂੰ ਤਿਆਰ ਨਹੀਂ ਹੈ। ਜੇਕਰ ਪੰਜਾਬ ਐਕਟ ਦੀ ਗੱਲ ਕਰੀਏ ਤਾਂ ਉਹ ਕੋਈ ਸਮਝੌਤਾ ਨਹੀਂ ਮੰਨ ਰਹੇ ਹਨ। ਅਜਿਹੇ 'ਚ ਅਸੀਂ ਮਾਨਯੋਗ ਸੁਪਰੀਮ ਕੋਰਟ ਨੂੰ ਇਨ੍ਹਾਂ ਹਾਲਾਤਾਂ ਤੋਂ ਜਾਣੂ ਕਰਵਾਵਾਂਗੇ।
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕਿਹਾ ਹੈ ਕਿ ਕਿਹਾ ਸਾਡੇ ਕੋਲ ਪਾਣੀ ਨਹੀਂ ਹੈ। ਅਸੀਂ ਪਾਣੀ ਨਹੀਂ ਦੇ ਸਕਦੇ। ਮਾਨ ਨੇ ਕਿਹਾ ਕਿ ਮਾਮਲਾ ਸੁਪਰੀਮ ਕੋਰਟ 'ਚ ਹੈ ਅਤੇ ਮਾਮਲੇ ਬਾਰੇ ਸੁਪਰੀਮ ਕੋਰਟ ਹੀ ਫੈਸਲਾ ਕਰੇਗੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ syl ਨੂੰ ysl ਨਾਲ ਬਦਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਐਸਵਾਈਐਲ ਨੂੰ ਵਾਈਐਸਐਲ ਵਿੱਚ ਬਦਲ ਕੇ ਸਾਨੂੰ ਯਮੁਨਾ ਦਾ ਪਾਣੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਯਮੁਨਾ ਤੋਂ ਸਤਲੁਜ ਨੂੰ ਪਾਣੀ ਦੇ ਦਿਉ। ਰਾਹ ਵਿੱਚ ਹਰਿਆਣਾ ਆਉਂਦਾ ਹੈ, ਉਹਨੂੰ ਵੀ ਪਾਣੀ ਦੇ ਦਿਉ।
ਆਉ ਜਾਣਦੇ ਹਾਂ ਕੀ ਹੈ ਹਰਿਆਣਾ ਤੇ ਪੰਜਾਬ ਦਾ ਵਿਵਾਦ?
ਪੰਜਾਬ ਅਤੇ ਹਰਿਆਣਾ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪਾਣੀਆਂ ਦੀ ਵੰਡ ਨੂੰ ਲੈ ਕੇ ਦੋਵਾਂ ਰਾਜਾਂ ਵਿੱਚ ਵਿਵਾਦ ਸ਼ੁਰੂ ਹੋ ਗਿਆ ਸੀ। ਇਨ੍ਹਾਂ ਦੋਹਾਂ ਵਿਚਕਾਰ ਰਾਵੀ ਅਤੇ ਬਿਆਸ ਦਰਿਆ ਵਗਦੇ ਹਨ। ਦੋਵਾਂ ਰਾਜਾਂ ਦੀ ਜ਼ਿਆਦਾਤਰ ਆਬਾਦੀ ਇਨ੍ਹਾਂ ਰਾਜਾਂ 'ਤੇ ਨਿਰਭਰ ਕਰਦੀ ਹੈ। ਪਹਿਲਾਂ ਇਨ੍ਹਾਂ ਰਾਜਾਂ ਲਈ ਪਾਣੀ ਦਾ ਮੁਲਾਂਕਣ 15.85 ਮਿਲੀਅਨ ਏਕੜ ਫੁੱਟ (MAF) ਕੀਤਾ ਗਿਆ ਸੀ। ਹਾਲਾਂਕਿ, 1971 ਵਿੱਚ ਇਸ ਨੂੰ ਵਧਾ ਕੇ 17.17 ਐਮ.ਏ.ਐਫ. ਇਸ ਪਾਣੀ ਵਿੱਚੋਂ ਪੰਜਾਬ ਨੂੰ 4.22 ਐਮ.ਏ.ਐਫ, ਹਰਿਆਣਾ ਨੂੰ 3.5 ਐਮ.ਏ.ਐਫ ਅਤੇ ਰਾਜਸਥਾਨ ਨੂੰ 8.6 ਐਮ.ਏ.ਐਫ. ਮਿਲਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਸਤਲੁਜ, ਯਮੁਨਾ ਅਤੇ ਹੋਰ ਨਹਿਰਾਂ ਵਿੱਚੋਂ 14.10 ਐਮਏਐਫ ਪਾਣੀ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 12.63 ਐਮਏਐਫ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਰਕਬਾ ਘੱਟ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ। ਉਹ ਪੰਜਾਬ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਖੇਤਾਂ ਲਈ ਪਾਣੀ ਹੀ ਨਹੀਂ ਹੈ, ਇਸ ਦੇ ਮੱਦੇਨਜ਼ਰ ਹਰਿਆਣੇ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Haryana, Manoharlal Khattar, Punjab, SYL