ਪੰਜਾਬ ਕੋਲ ਸਿਰਫ਼ 5 ਦਿਨ ਦੀ ਕੋਰੋਨਾ ਵੈਕਸੀਨ, ਕੈਪਟਨ ਨੇ ਕੇਂਦਰ ਨੂੰ ਲਿਖਿਆ ਪੱਤਰ

News18 Punjabi | News18 Punjab
Updated: April 10, 2021, 1:10 PM IST
share image
ਪੰਜਾਬ ਕੋਲ ਸਿਰਫ਼ 5 ਦਿਨ ਦੀ ਕੋਰੋਨਾ ਵੈਕਸੀਨ, ਕੈਪਟਨ ਨੇ ਕੇਂਦਰ ਨੂੰ ਲਿਖਿਆ ਪੱਤਰ
ਪੰਜਾਬ ਕੋਲ ਸਿਰਫ਼ 5 ਦਿਨ ਦੀ ਕੋਰੋਨਾ ਵੈਕਸੀਨ, ਕੈਪਟਨ ਨੇ ਕੇਂਦਰ ਨੂੰ ਲਿਖਿਆ ਪੱਤਰ

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਕੋਲ ਸਿਰਫ 5 ਦਿਨ ਦੀ ਕੋਰੋਨਾ ਵੈਕਸੀਨ ਬਚੀ ਹੈ। ਅਜਿਹੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹੋਰ ਦਵਾਈ ਭੇਜਣ ਦੀ ਮੰਗ ਕੀਤੀ ਹੈ।

ਕਾਂਗਰਸ ਮੁਖੀ ਸੋਨੀਆ ਗਾਂਧੀ ਨੇ ਅੱਜ ਕਾਂਗਰਸ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੇ ਹਾਲਾਤ ਬਾਰੇ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਨੂੰ ਦੱਸਿਆ ਕਿ ਪੰਜਾਬ ਕੋਲ ਇਸ ਵੇਲੇ ਕਰੋਨਾ ਰੋਕੂ ਟੀਕੇ ਦਾ ਸਿਰਫ ਪੰਜ ਦਿਨ ਦਾ ਹੀ ਸਟਾਕ ਬਚਿਆ ਹੈ ਤੇ ਰੋਜ਼ਾਨਾ 90 ਹਜ਼ਾਰ ਦੇ ਕਰੀਬੀ ਵਿਅਕਤੀਆਂ ਨੂੰ ਕਰੋਨਾ ਟੀਕਾ ਲਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਜੇ ਕੋਰੋਨਾ ਟੀਕਾਕਰਨ ਦੇ ਅਮਲ ਵਿਚ ਹੋਰ ਤੇਜ਼ੀ ਲਿਆਂਦੀ ਗਈ ਤਾਂ ਇਹ ਸਟਾਕ ਤਿੰਨ ਦਿਨਾਂ ਵਿਚ ਹੀ ਸਮਾਪਤ ਹੋ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਤੇ ਕੇਂਦਰੀ ਸਿਹਤ ਮੰਤਰੀ ਨੂੰ ਵੀ ਕੋਰੋਨਾ ਟੀਕਿਆਂ ਦੀ ਸਪਲਾਈ ਵਧਾਉਣ ਤੇ ਹੋਰ ਖੇਪ ਜਲਦੀ ਭੇਜਣ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ (Coronavirus 2nd Wave In India) ਨੇ ਕਹਿਰ ਮਚਾਇਆ ਹੋਇਆ ਹੈ। ਕੋਰੋਨਾ ਦੇ ਨਵੇਂ ਕੇਸਾਂ ਨੇ ਸਾਰੇ ਰਿਕਾਰਡ ਤੋੜੇ ਦਿੱਤੇ ਹਨ। ਭਾਰਤ ਵਿਚ ਕੋਰੋਨਾਵਾਇਰਸ ਦੇ ਰੋਜ਼ਾਨਾ ਇਕ ਲੱਖ ਤੋਂ ਉਪਰ ਕੇਸ ਆ ਰਹੇ ਹਨ। ਭਾਰਤ ਵਿੱਚ ਅੱਜ ਸਾਰੇ ਰਿਕਾਰਡ ਤੋੜਦੇ ਹੋਏ ਕੋਰੋਨਾ ਦੇ 1 ਲੱਖ 45 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਦ ਕਿ 700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ ਕੁੱਲ 1,45,384 ਨਵੇਂ ਕੇਸ ਸਾਹਮਣੇ ਆਏ ਅਤੇ 794 ਲੋਕਾਂ ਦੀ ਮੌਤ ਹੋ ਗਈ।

ਨਵੇਂ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਕੋਰੋਨਾ ਸੰਕਰਮਣ ਦੇ ਕੁਲ ਮਾਮਲੇ 13,205,926 ਹੋ ਗਏ ਹਨ। ਉਸੇ ਸਮੇਂ, ਦੇਸ਼ ਵਿੱਚ ਸਰਗਰਮ ਕੇਸਾਂ ਦੀ ਗਿਣਤੀ ਕੀਤੀ ਵਧੀ ਹੈ।
Published by: Gurwinder Singh
First published: April 10, 2021, 1:09 PM IST
ਹੋਰ ਪੜ੍ਹੋ
ਅਗਲੀ ਖ਼ਬਰ