ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਵਿਰੁੱਧ ਰੋਹ ਕਰਕੇ ਪ੍ਰਭਾਵਿਤ ਹੋ ਰਹੀ ਟੀਕਾਕਰਨ ਮੁਹਿੰਮ: ਕੈਪਟਨ

News18 Punjabi | News18 Punjab
Updated: April 10, 2021, 3:05 PM IST
share image
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਵਿਰੁੱਧ ਰੋਹ ਕਰਕੇ ਪ੍ਰਭਾਵਿਤ ਹੋ ਰਹੀ ਟੀਕਾਕਰਨ ਮੁਹਿੰਮ: ਕੈਪਟਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਜੇਲ੍ਹਾਂ ਦੀਆਂ ਜ਼ਮੀਨਾਂ 'ਤੇ ਇੰਡੀਅਨ ਆਇਲ ਦੇ 12 ਰਿਟੇਲ ਆਊਟਲੈਟ ਸਥਾਪਤ ਕਰਨ ਲਈ ਜੇਲ੍ਹ ਵਿਕਾਸ ਬੋਰਡ ਦੀ ਤਜਵੀਜ਼ ਨੂੰ ਹਰੀ ਝੰਡੀ

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਇਕ ਦਿਨ ‘ਚ 85,000 ਤੋਂ 90,000 ਵਿਅਕਤੀਆਂ ਦੇ ਟੀਕਾਕਰਨ ਦੇ ਮੌਜੂਦਾ ਪੱਧਰ ਦੇ ਮੁਤਾਬਕ ਸੂਬੇ ਕੋਲ ਸਿਰਫ ਪੰਜ ਦਿਨਾਂ ਦੀ ਸਪਲਾਈ (5.7 ਲੱਖ ਕੋਵਿਡ ਖੁਰਾਕਾਂ) ਰਹਿ ਜਾਣ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁਸ਼ਟੀ ਕੀਤੇ ਸਪਲਾਈ ਆਰਡਰਾਂ ਦੇ ਹਿਸਾਬ ਨਾਲ ਅਗਲੀ ਤਿਮਾਹੀ ਲਈ ਸੂਬਿਆਂ ਨਾਲ ਵੈਕਸੀਨ ਦੀ ਸਪਲਾਈ ਦਾ ਕਾਰਜਕ੍ਰਮ ਸਾਂਝਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕੋਵਿਡ ਵੈਕਸੀਨ ਦੇ ਅਗਲੀ ਸਪਲਾਈ ਛੇਤੀ ਭੇਜਣ ਦੀ ਉਮੀਦ ਜਾਹਰ ਕਰਦੇ ਹੋਏ ਕਿਹਾ ਕਿ ਜੇਕਰ ਸੂਬਾ ਇਕ ਦਿਨ ਵਿਚ 2 ਲੱਖ ਟੀਕਾਕਰਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਦਾ ਹੈ ਤਾਂ ਇਸ ਹਿਸਾਬ ਨਾਲ ਵੈਕਸੀਨ ਤਿੰਨ ਦਿਨ ਵਿਚ ਖਤਮ ਹੋ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖ ਕੇ ਅਗਲੀ ਸਪਲਾਈ ਬਾਰੇ ਕਾਰਜਕ੍ਰਮ ਸਾਂਝਾ ਕਰਨ ਲਈ ਆਖਿਆ ਹੈ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕੋਵਿਡ ਦੀ ਸਥਿਤੀ ਬਾਰੇ ਵਿਚਾਰ-ਚਰਚਾ ਕਰਨ ਲਈ ਸੱਦੀ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਟੀਕਾਕਰਨ ਦੀ ਸ਼ੁਰੂਆਤ ਹੌਲੀ ਹੋਣ ਦੇ ਬਾਵਜੂਦ ਰੋਜਾਨਾ 85,000-90,000 ਵਿਅਕਤੀਆਂ ਦੇ ਹਿਸਾਬ ਨਾਲ ਪੰਜਾਬ ਹੁਣ 16 ਲੱਖ ਵਿਅਕਤੀਆਂ ਨੂੰ ਕੋਵਿਡ ਖੁਰਾਕਾਂ ਦੇ ਚੁੱਕਾ ਹੈ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਭਾਰਤ ਸਰਕਾਰ ਖਿਲਾਫ਼ ਵਿਆਪਕ ਪੱਧਰ ਉਤੇ ਪਨਪ ਰਹੇ ਰੋਹ ਕਾਰਨ ਅਜੇ ਵੱਡੀ ਗਿਣਤੀ ਵਿਚ ਲੋਕ ਟੀਕਾਕਰਨ ਲਈ ਸਾਹਮਣੇ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਡੀ ਆਬਾਦੀ ਖੇਤੀਬਾੜੀ ਭਾਈਚਾਰੇ ਤੋਂ ਹੈ ਅਤੇ ਇੱਥੋਂ ਤੱਕ ਕਿ ਆਮ ਆਦਮੀ ਵੀ ਕਿਸਾਨ ਅੰਦੋਲਨ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ,”ਇਹ ਗੁੱਸਾ ਟੀਕਾਕਰਨ ਮੁਹਿੰਮ ਉਪਰ ਅਸਰ ਪਾ ਰਿਹਾ ਹੈ।“ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਆਪਕ ਪੱਧਰ ਉਤੇ ਮੀਡੀਆ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਕੋਵਿਡ ਬਾਰੇ ਗਲਤ ਧਾਰਨਾਵਾਂ ਦੇ ਨਾਲ-ਨਾਲ ਟੀਕਾਕਰਨ ਸਬੰਧੀ ਹਿਚਕਚਾਹਟ ਨੂੰ ਦੂਰ ਕੀਤਾ ਜਾ ਸਕੇ।
Published by: Gurwinder Singh
First published: April 10, 2021, 3:05 PM IST
ਹੋਰ ਪੜ੍ਹੋ
ਅਗਲੀ ਖ਼ਬਰ