Home /News /punjab /

ਹੋਟਲ ਕਾਰੋਬਾਰੀਆਂ ਦਾ ਸਰਕਾਰ ਨੂੰ ਤਿੱਖਾ ਸਵਾਲ- ਸਿਆਸੀ ਰੈਲੀਆਂ ਕਰਨ ਵਾਲਿਆਂ ਨੂੰ ਕੋਰੋਨਾ ਕਿਉਂ ਕੁਝ ਨਹੀਂ ਕਹਿੰਦਾ?

ਹੋਟਲ ਕਾਰੋਬਾਰੀਆਂ ਦਾ ਸਰਕਾਰ ਨੂੰ ਤਿੱਖਾ ਸਵਾਲ- ਸਿਆਸੀ ਰੈਲੀਆਂ ਕਰਨ ਵਾਲਿਆਂ ਨੂੰ ਕੋਰੋਨਾ ਕਿਉਂ ਕੁਝ ਨਹੀਂ ਕਹਿੰਦਾ?

ਹੋਟਲ ਕਾਰੋਬਾਰੀਆਂ ਦਾ ਸਰਕਾਰ ਨੂੰ ਤਿੱਖਾ ਸਵਾਲ- ਸਿਆਸੀ ਰੈਲੀਆਂ ਕਰਨ ਵਾਲਿਆਂ ਨੂੰ ਕੋਰੋਨਾ ਕਿਉਂ ਕੁਝ ਨਹੀਂ ਕਹਿੰਦਾ?

ਹੋਟਲ ਕਾਰੋਬਾਰੀਆਂ ਦਾ ਸਰਕਾਰ ਨੂੰ ਤਿੱਖਾ ਸਵਾਲ- ਸਿਆਸੀ ਰੈਲੀਆਂ ਕਰਨ ਵਾਲਿਆਂ ਨੂੰ ਕੋਰੋਨਾ ਕਿਉਂ ਕੁਝ ਨਹੀਂ ਕਹਿੰਦਾ?

  • Share this:

    ਕੋਰੋਨਾ ਦੇ ਵਧਦੇ ਖਤਰੇ ਵਿਚਾਲੇ ਇਕ ਪਾਸੇ ਸਿਆਸੀ ਰੈਲੀਆਂ ਦਾ ਦੌਰ ਜਾਰੀ ਹੈ ਤੇ ਦੂਜੇ ਪਾਸੇ ਸਰਕਾਰ ਕਾਰੋਬਾਰੀਆਂ ਉਤੇ ਸਖਤ ਪਾਬੰਦੀਆਂ ਜਾਰੀ ਕਰ ਰਹੀ ਹੈ। ਹੁਣ ਕਾਰਬੋਰੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਤਿੱਖੇ ਸਵਾਲ ਕੀਤੇ ਹਨ। ਅੰਮ੍ਰਿਤਸਰ ਵਿਚ ਹੋਟਲ, ਰਿਜੋਰਟ ਅਤੇ ਰੈਸਟੋਰੈਂਟ ਮਾਲਕਾਂ ਨੇ ਕੋਵਿਡ ਦੀਆਂ ਪਾਬੰਦੀਆਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।

    ਇਹ ਸਾਰੇ ਕਾਰੋਬਾਰੀ ਸੜਕਾਂ ਉਤੇ ਧਰਨੇ, ਪ੍ਰਦਰਸ਼ਨਾਂ ਉਤੇ ਡਟ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹੋਟਲਾਂ, ਰਿਜੋਰਟਾਂ ਅਤੇ ਰੈਸਟੋਰੈਂਟਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲਵੇ।

    ਵਿਰੋਧ ਕਰ ਰਹੇ ਕਾਰੋਬਾਰੀਆਂ ਨੇ ਸਰਕਾਰ ਉਤੇ ਵੱਡੇ ਸਵਾਲ ਵੀ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਿਆਸੀ ਪਾਰਟੀਆਂ ਆਪਣੀਆਂ ਭੱਲ ਬਣਾਉਣ ਲਈ ਰੈਲੀਆਂ ਕਰ ਸਕਦੀਆਂ ਹਨ ਤਾਂ ਅਸੀਂ ਆਪਣੇ ਕਾਰੋਬਾਰ ਨੂੰ ਬਚਾਉਣ ਲਈ ਪ੍ਰਦਰਸ਼ਨ ਕਿਉਂ ਨਹੀਂ ਕਰ ਸਕਦੇ।

    ਵਿਰੋਧ ਕਰ ਰਹੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਵੱਡੀਆਂ ਰੈਲੀਆਂ ਹੋ ਰਹੀਆਂ ਹਨ, ਉਨ੍ਹਾਂ ਰੈਲੀਆਂ ਵਿੱਚ ਲੋਕ ਮਾਸਕ ਤੋਂ ਬਿਨਾਂ ਤੁਰ-ਫਿਰ ਰਹੇ ਹਨ, ਕੋਈ ਕੋਰੋਨਾ ਨਹੀਂ ਹੈ, ਜਦੋਂ ਕਿ ਕੋਰੋਨਾ ਉਥੇ ਫੈਲਣਾ ਚਾਹੀਦਾ ਹੈ, ਜਿਥੇ ਇੰਨੇ ਵੱਡੇ ਇਕੱਠ ਹੋ ਰਹੇ ਹਨ।

    ਦੱਸ ਦਈਏ ਕਿ ਸਰਕਾਰ ਵੱਲੋਂ ਕਰੋਨਾ ਦੇ ਵਧਦੇ ਖਤਰੇ ਨੂੰ ਵੇਖਦੇ ਹੋਏ ਸਖਤ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 30 ਅਪਰੈਲ ਤੱਕ ਸਿਆਸੀ ਇਕੱਠਾਂ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ 'ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ।

    ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲ੍ਹਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ।

    ਸਰਕਾਰੀ ਮੁਲਾਜ਼ਮਾਂ ਲਈ ਦਫਤਰੀ ਸਮੇਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਇਹ ਨਵੀਆਂ ਪਾਬੰਦੀਆਂ ਪਹਿਲਾਂ ਲਾਈਆਂ ਗਈਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਸ਼ਾਮਿਲ ਹੈ, ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ। ਪਰ ਮਾਲਾਂ ਵਿਚਲੇ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ ਕਿਉਂਜੋ ਮੁੱਖ ਮੰਤਰੀ ਵੱਲੋਂ ਹਰ ਦੁਕਾਨ ਵਿੱਚ ਕਿਸੇ ਵੀ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਜਦੋਂ ਕਿ ਪਹਿਲਾਂ ਕਿਸੇ ਵੀ ਮਾਲ ਵਿੱਚ ਇੱਕੋ ਸਮੇਂ 100 ਤੋਂ ਵੱਧ ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਸੀ। ਇਸ ਦਾ ਅਰਥ ਇਹ ਹੈ ਕਿ ਕਿਸੇ ਵੀ ਸਮੇਂ 20 ਦੁਕਾਨਾਂ ਵਾਲੇ ਮਾਲ ਵਿੱਚ 200 ਵਿਅਕਤੀ ਦਾਖਲ ਹੋ ਸਕਦੇ ਹਨ।

    ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਪਾਜ਼ੇਟਿਵ ਅਤੇ ਮੌਤ ਦੀਆਂ ਦਰਾਂ ਵਿੱਚ ਵਾਧੇ 'ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਕਰ ਵਾਲੀ ਗੱਲ ਹੈ ਕਿ ਪੰਜਾਬ ਵਿੱਚ 85 ਫੀਸਦੀ ਤੋਂ ਵੱਧ ਮਾਮਲੇ ਯੂ.ਕੇ. ਦੇ ਵਾਇਰਸ ਵਾਲੇ ਹਨ ਜੋ ਕਿ ਜ਼ਿਆਦਾ ਤੇਜ਼ੀ ਨਾਲ ਫੈਲਦਾ ਅਤੇ ਜ਼ਹਿਰੀਲਾ ਹੈ।

    Published by:Gurwinder Singh
    First published:

    Tags: China coronavirus, Corona, Corona vaccine, Coronavirus