Home /News /punjab /

ਜੇਲ੍ਹ ਵਿਭਾਗ ਨੇ ਸਿੱਧੂ ਤੇ ਨਸ਼ਿਆਂ ਦੇ ਸ਼ੱਕੀ ਨੂੰ ਇਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਖਾਰਜ

ਜੇਲ੍ਹ ਵਿਭਾਗ ਨੇ ਸਿੱਧੂ ਤੇ ਨਸ਼ਿਆਂ ਦੇ ਸ਼ੱਕੀ ਨੂੰ ਇਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਖਾਰਜ

ਜੇਲ੍ਹ ਵਿਭਾਗ ਵੱਲੋਂ ਸਿੱਧੂ ਤੇ ਨਸ਼ਾ ਤਸਕਰ ਨੂੰ ਇਕੋ ਬੈਰਕ ’ਚ ਰੱਖਣ ਦਾ ਦਾਅਵਾ ਖਾਰਜ

ਜੇਲ੍ਹ ਵਿਭਾਗ ਵੱਲੋਂ ਸਿੱਧੂ ਤੇ ਨਸ਼ਾ ਤਸਕਰ ਨੂੰ ਇਕੋ ਬੈਰਕ ’ਚ ਰੱਖਣ ਦਾ ਦਾਅਵਾ ਖਾਰਜ

  • Share this:
    ਪੰਜਾਬ ਦੇ ਜੇਲ੍ਹ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ੍ਹ ਵਿਭਾਗ ਉਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

    ਜ਼ਿਕਰਯੋਗ ਹੈ ਕਿ ਕੁਝ ਗ਼ੈਰ-ਪ੍ਰਮਾਣਿਤ ਖਬਰਾਂ ਰਾਹੀਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਕੁਝ ਸਮੇਂ ਲਈ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਇੱਕ ਬੈਰਕ ਵਿੱਚ ਰੱਖਿਆ ਗਿਆ ਸੀ, ਜਿਸ ਖਿਲਾਫ਼ ਕਈ ਮੁਕੱਦਮੇ ਦਰਜ ਹਨ।

    ਬੁਲਾਰੇ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਤੇ ਰਿਪੋਰਟਾਂ ਸੱਚ ਤੋਂ ਸੱਖਣੀਆਂ ਅਤੇ ਬੇਬੁਨਿਆਦ, ਝੂਠੀਆਂ, ਅਤੇ ਅਪਮਾਨਜਨਕ ਹਨ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਵੱਖਰੀ ਬੈਰਕ ਵਿੱਚ ਬੰਦ ਹੈ ਅਤੇ ਜੇਲ੍ਹ ਵਿੱਚ ਦਾਖਲ ਹੋਣ ਤੋਂ ਬਾਅਦ ਉਸ ਨੇ ਕਦੇ ਵੀ ਸ੍ਰੀ ਸਿੱਧੂ ਨਾਲ ਕੋਈ ਵੀ ਬੈਰਕ ਸਾਂਝੀ ਨਹੀਂ ਕੀਤੀ।

    ਉਨਾਂ ਕਿਹਾ ਕਿ ਸ੍ਰੀ ਸਿੱਧੂ ਉਸ ਬੈਰਕ ਵਿੱਚ ਬੰਦ ਹਨ, ਜਿੱਥੇ ਕੁਝ ਹੋਰ ਕੈਦੀ ਵੀ ਬੰਦ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਕੈਦੀਆਂ ਦੇ ਪਿਛੋਕੜ ਦੀ ਚੰਗੀ ਤਰ੍ਹਾਂਣ ਪੜਤਾਲ ਕਰਨ ਪਿੱਛੋਂ ਹੀ ਸ੍ਰੀ ਸਿੱਧੂ ਨੂੰ ਇਹਨਾਂ ਨਾਲ ਰੱਖਿਆ ਗਿਆ ਹੈ।
    Published by:Gurwinder Singh
    First published:

    Tags: Dr Navjot Kaur Sidhu, Navjot Sidhu, Sidhu

    ਅਗਲੀ ਖਬਰ