Home /News /punjab /

Weather Update: ਪੰਜਾਬ ਤੇ ਗੁਆਂਢੀ ਸੂਬਿਆਂ ਵਿਚ ਦੋ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ

Weather Update: ਪੰਜਾਬ ਤੇ ਗੁਆਂਢੀ ਸੂਬਿਆਂ ਵਿਚ ਦੋ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ

(ਫਾਇਲ ਫੋਟੋ)

(ਫਾਇਲ ਫੋਟੋ)

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਨਸੂਨ 17 ਜਾਂ 18 ਜੂਨ ਨੂੰ ਉਤਰ ਪ੍ਰਦੇਸ਼ ਤੇ ਨੇੜਲੇ ਸੂਬਿਆਂ ਵਿੱਚ ਦਾਖ਼ਲ ਹੋ ਸਕਦਾ ਹੈ। ਇਹ ਕਾਫੀ ਸੰਭਵ ਹੈ ਕਿ 16, 17 ਅਤੇ 18 ਜੂਨ ਨੂੰ ਹੋਣ ਵਾਲੀ ਬਾਰਿਸ਼ ਨੂੰ ਮਾਨਸੂਨ ਦੀ ਬਾਰਿਸ਼ ਐਲਾਨਿਆ ਜਾ ਸਕਦਾ ਹੈ। ਫਿਲਹਾਲ ਇਹ ਰਾਹਤ ਦੀ ਗੱਲ ਹੈ ਕਿ ਅਗਲੇ ਤਿੰਨ-ਚਾਰ ਦਿਨਾਂ ਤੱਕ ਮੌਸਮ ਰਾਹਤ ਵਾਲਾ ਰਹੇਗਾ।

ਹੋਰ ਪੜ੍ਹੋ ...
 • Share this:
  Weather Update:  ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਸਣੇ ਉਤਰ ਪ੍ਰਦੇਸ਼, ਹਰਿਆਣਾ ਵਿਚ ਮੀਂਹ ਨਾਲ ਗਰਮੀ ਤੋਂ ਰਾਹਤ ਮਿਲੇਗੀ।

  ਇਹ ਅੰਦਾਜ਼ਾ ਹੈ ਕਿ 16 ਅਤੇ 17 ਜੂਨ ਨੂੰ ਸੂਬੇ ਦੇ ਵੱਡੇ ਹਿੱਸੇ 'ਚ ਬਾਰਸ਼ ਹੋਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ 'ਚ ਅਗਲੇ ਦਿਨਾਂ 'ਚ ਮੌਸਮ 'ਚ ਬਦਲਾਅ ਹੋਣ ਵਾਲਾ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਅੱਜ ਸ਼ਾਮ ਮੋਹਾਲੀ, ਜ਼ੀਰਕਪੁਰ ਸਣੇ ਕਈ ਹਿੱਸਿਆਂ ਵਿਚ ਬਾਰਸ਼ ਹੋਈ ਹੈ।

  ਦੱਸ ਦਈਏ ਕਿ ਬੁੱਧਵਾਰ ਤੋਂ ਪੰਜਾਬ 'ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਬੱਦਲਾਂ ਤੇ ਤੇਜ਼ ਹਵਾਵਾਂ ਨਾਲ ਲੋਕਾਂ ਨੂੰ ਇਸ ਕੜਕਦੀ ਧੁੱਪ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਦੁਪਹਿਰ ਤੋਂ ਬਾਅਦ ਪੱਛਮੀ ਗੜਬੜੀ ਸਰਗਰਮ ਗਈ ਹੈ। ਇਸ ਕਾਰਨ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਤੇ ਗਰਜ਼-ਤੂਫ਼ਾਨ ਚੱਲ ਸਕਦਾ ਹੈ। ਖਾਸ ਕਰਕੇ ਪਹਾੜੀ ਖੇਤਰ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

  ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਫ਼ਿਰੋਜ਼ਪੁਰ, ਬਠਿੰਡਾ, ਮੁਕਤਸਰ, ਫ਼ਰੀਦਕੋਟ, ਬਰਨਾਲਾ, ਮਾਨਸਾ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ।

  ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਨਸੂਨ 17 ਜਾਂ 18 ਜੂਨ ਨੂੰ ਉਤਰ ਪ੍ਰਦੇਸ਼ ਤੇ ਨੇੜਲੇ ਸੂਬਿਆਂ ਵਿੱਚ ਦਾਖ਼ਲ ਹੋ ਸਕਦਾ ਹੈ। ਇਹ ਕਾਫੀ ਸੰਭਵ ਹੈ ਕਿ 16, 17 ਅਤੇ 18 ਜੂਨ ਨੂੰ ਹੋਣ ਵਾਲੀ ਬਾਰਿਸ਼ ਨੂੰ ਮਾਨਸੂਨ ਦੀ ਬਾਰਿਸ਼ ਐਲਾਨਿਆ ਜਾ ਸਕਦਾ ਹੈ। ਫਿਲਹਾਲ ਇਹ ਰਾਹਤ ਦੀ ਗੱਲ ਹੈ ਕਿ ਅਗਲੇ ਤਿੰਨ-ਚਾਰ ਦਿਨਾਂ ਤੱਕ ਮੌਸਮ ਰਾਹਤ ਵਾਲਾ ਰਹੇਗਾ।
  Published by:Gurwinder Singh
  First published:

  Tags: Heavy rain fall, Hot Weather, Weather

  ਅਗਲੀ ਖਬਰ