• Home
  • »
  • News
  • »
  • punjab
  • »
  • PUNJAB NAVJOT KAUR SIDHU SAYS NO CONGRESS MLA WILL JOIN AMARINDER SINGH PARTY

ਕੈਪਟਨ ਅਮਰਿੰਦਰ ਦੀ ਨਵੀਂ ਪਾਰਟੀ 'ਚ ਆਖਰ ਜਾਵੇਗਾ ਕੌਣ? ਸਿੱਧੂ ਦੀ ਪਤਨੀ ਨੇ ਦੱਸੀ ਸਾਰੀ ਗੱਲ...

ਕੈਪਟਨ ਅਮਰਿੰਦਰ ਦੀ ਨਵੀਂ ਪਾਰਟੀ 'ਚ ਆਖਰ ਜਾਵੇਗਾ ਕੌਣ? ਸਿੱਧੂ ਦੀ ਪਤਨੀ ਨੇ ਦੱਸੀ ਸਾਰੀ ਗੱਲ... (ਫਾਇਲ ਫੋਟੋ)

ਕੈਪਟਨ ਅਮਰਿੰਦਰ ਦੀ ਨਵੀਂ ਪਾਰਟੀ 'ਚ ਆਖਰ ਜਾਵੇਗਾ ਕੌਣ? ਸਿੱਧੂ ਦੀ ਪਤਨੀ ਨੇ ਦੱਸੀ ਸਾਰੀ ਗੱਲ... (ਫਾਇਲ ਫੋਟੋ)

  • Share this:
    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਅਸਤੀਫੇ ਤੋਂ ਬਾਅਦ ਸੂਬੇ ਦੀ ਸਿਆਸਤ ਦਾ ਪਾਰਾ ਚੜ੍ਹ ਗਿਆ ਹੈ। ਅਜਿਹੇ 'ਚ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਨਵੀਂ ਪਾਰਟੀ (Amarinder Singh New Party) ਦਾ ਐਲਾਨ ਕਰ ਸਕਦੇ ਹਨ। ਹਾਲਾਂਕਿ ਇਸ ਨਵੀਂ ਪਾਰਟੀ 'ਚ ਕੌਣ ਸ਼ਾਮਲ ਹੋਵੇਗਾ, ਇਸ 'ਤੇ ਸ਼ਸ਼ੋਪੰਜ ਹੈ, ਪਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ।

    ਸਿਆਸਤ ਵਿੱਚ ਮੁੜ ਸਰਗਰਮ ਹੋਈ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਐਲਾਨ ਤੋਂ ਪਹਿਲਾਂ ਕਿਹਾ ਹੈ ਕਿ ਕਾਂਗਰਸ ਦਾ ਕੋਈ ਵੀ ਵਿਧਾਇਕ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ ਜਿਨ੍ਹਾਂ ਦੀ ਉਸ ਨੇ ਕਦੇ ਮਦਦ ਕੀਤੀ ਹੋਵੇਗੀ, ਉਹ ਸ਼ਾਇਦ ਉਸ ਦੇ ਨਾਲ ਜਾ ਸਕਦੇ ਹਨ।''

    ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਹੈ ਕਿ ਕਾਂਗਰਸ ਨਾਲ ਸਬੰਧ ਰੱਖਣ ਵਾਲੇ ਲੋਕ ਕਦੇ ਵੀ ਪਾਰਟੀ ਨਹੀਂ ਛੱਡ ਸਕਦੇ। ਉਨ੍ਹਾਂ ਸਾਬਕਾ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਤੋਂ ਪੂਰਨ ਅਜ਼ਾਦੀ ਮਿਲਣ ਦੇ ਬਾਵਜੂਦ ਕੈਪਟਨ ਨੇ ਕਿਸੇ ਵੀ ਵਰਕਰ ਨੂੰ ਤਾਕਤ ਨਹੀਂ ਦਿੱਤੀ |

    ਉਨ੍ਹਾਂ ਕਿਹਾ, 'ਪਾਰਟੀ ਨੇ ਕੈਪਟਨ ਨੂੰ ਪੂਰੀ ਆਜ਼ਾਦੀ ਦਿੱਤੀ ਪਰ ਕਿਸੇ ਵਰਕਰ ਨੂੰ ਤਾਕਤ ਨਹੀਂ ਦਿੱਤੀ, ਕਦੇ ਕਿਸੇ ਮੰਤਰੀ ਜਾਂ ਵਿਧਾਇਕ ਨੂੰ ਖੁੱਲ੍ਹ ਕੇ ਨਹੀਂ ਮਿਲੇ। ਉਨ੍ਹਾਂ 'ਤੇ ਕੌਣ ਭਰੋਸਾ ਕਰੇਗਾ?'

    ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਛੇਤੀ ਹੀ ਆਪਣੀ ਨਵੀਂ ਪਾਰਟੀ ਬਣਾਉਣਗੇ ਅਤੇ 2022 ਦੀਆਂ ਚੋਣਾਂ ਵਿੱਚ ਭਾਜਪਾ ਨਾਲ ਸੀਟ ਵੰਡ ਸਮਝੌਤਾ ਹੋਣ ਦੀ ਆਸ ਰੱਖਦੇ ਹਨ, ਜੇਕਰ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਹਿੱਤ ਵਿੱਚ ਕੋਈ ਹੱਲ ਨਿਕਲਦਾ ਹੈ।
    Published by:Gurwinder Singh
    First published: