Home /News /punjab /

ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ, ਦੋਵੇਂ ਸੀਟਾਂ 'ਤੇ 'ਆਪ' ਦੀ ਜਿੱਤ ਤੈਅ

ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ, ਦੋਵੇਂ ਸੀਟਾਂ 'ਤੇ 'ਆਪ' ਦੀ ਜਿੱਤ ਤੈਅ

ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ, ਦੋਵੇਂ ਸੀਟਾਂ 'ਤੇ 'ਆਪ' ਦੀ ਜਿੱਤ ਤੈਅ (ਫਾਇਲ ਫੋਟੋ)

ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ, ਦੋਵੇਂ ਸੀਟਾਂ 'ਤੇ 'ਆਪ' ਦੀ ਜਿੱਤ ਤੈਅ (ਫਾਇਲ ਫੋਟੋ)

 • Share this:
  ਪੰਜਾਬ ਤੋਂ ਦੋ ਰਾਜ ਸਭਾ ਮੈਂਬਰਾਂ ਦੀ ਚੋਣ ਲਈ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਮੀਦਵਾਰ 31 ਮਈ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਪੰਜਾਬ ਤੋਂ ਚੁਣੇ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ 4 ਜੁਲਾਈ ਨੂੰ ਖਤਮ ਹੋ ਰਿਹਾ ਹੈ।

  ਦੋਵੇਂ ਰਾਜ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ। ਕਿਉਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ ਅਤੇ ਇਸ ਸਮੇਂ ‘ਆਪ’ ਦੀ ਸਰਕਾਰ ਵਿੱਚ 92 ਵਿਧਾਇਕ ਹਨ।

  10 ਜੂਨ ਨੂੰ ਵੋਟਾਂ ਪੈਣਗੀਆਂ
  ਮੁੱਖ ਚੋਣ ਅਧਿਕਾਰੀ ਡਾਕਟਰ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਨੋਟੀਫਿਕੇਸ਼ਨ ਅੱਜ 24 ਮਈ ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਦੀ ਆਖਰੀ ਮਿਤੀ 31 ਮਈ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ ਹੋਵੇਗੀ।

  10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਸ਼ਾਮ 5 ਵਜੇ ਵੋਟਾਂ ਦੀ ਗਿਣਤੀ ਹੋਵੇਗੀ।

  ਡਾ: ਰਾਜੂ ਨੇ ਦੱਸਿਆ ਕਿ 24 ਤੋਂ 31 ਮਈ ਤੱਕ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦੇ ਸਕੱਤਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਕਾਗਜ਼ਾਤ ਫਾਰਮ 2ਸੀ ਵਿੱਚ ਭਰੇ ਜਾਣੇ ਹਨ, ਜੋ ਸਕੱਤਰ ਕੋਲ ਉਪਲਬਧ ਹੈ।

  ਉਨ੍ਹਾਂ ਕਿਹਾ ਕਿ ਡਿਜੀਟਲ ਨਾਮਜ਼ਦਗੀ ਪੱਤਰ ਵੀ ਪ੍ਰਵਾਨ ਕੀਤੇ ਜਾਣਗੇ, ਬਸ਼ਰਤੇ ਉਹ ਨਿਰਧਾਰਿਤ ਫਾਰਮੈਟ ਵਿੱਚ ਹੋਣ। ਯੋਗਤਾ ਬਾਰੇ ਉਨ੍ਹਾਂ ਕਿਹਾ ਕਿ ਉਮੀਦਵਾਰ ਭਾਰਤ ਦੇ ਕਿਸੇ ਵੀ ਸੰਸਦੀ ਹਲਕੇ ਲਈ ਵੋਟਰ ਵਜੋਂ ਰਜਿਸਟਰਡ ਹੋਣਾ ਚਾਹੀਦਾ ਹੈ। ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰਨੀ ਪਵੇਗੀ।
  Published by:Gurwinder Singh
  First published:

  Tags: Aam Aadmi Party, AAP Punjab, Arvind Kejriwal, Bhagwant Mann

  ਅਗਲੀ ਖਬਰ