• Home
 • »
 • News
 • »
 • punjab
 • »
 • PUNJAB OPPOSITION CHALLENGES CM AMARINDER SINGH TO PROVE MAJORITY

ਡਿੱਗ ਜਾਵੇਗੀ ਕੈਪਟਨ ਸਰਕਾਰ! ਕੈਪਟਨ ਅਮਰਿੰਦਰ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ

ਡਿੱਗ ਜਾਵੇਗੀ ਕੈਪਟਨ ਸਰਕਾਰ! ਕੈਪਟਨ ਅਮਰਿੰਦਰ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ (ਫਾਇਲ ਫੋਟੋ)

ਡਿੱਗ ਜਾਵੇਗੀ ਕੈਪਟਨ ਸਰਕਾਰ! ਕੈਪਟਨ ਅਮਰਿੰਦਰ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ (ਫਾਇਲ ਫੋਟੋ)

 • Share this:
  ੇਪੰਜਾਬ ਵਿਚ ਸੱਤਾਧਾਰੀ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ।

  ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦਾ ਇੱਕ ਵਫ਼ਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਇੱਥੇ ਰਾਜਪਾਲ ਨੂੰ ਮਿਲਿਆ ਅਤੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਘੱਟ ਗਿਣਤੀ ਵਿੱਚ ਹੈ।

  ਵਫਦ ਨੇ ਮੰਗ ਕੀਤੀ ਕਿ ਰਾਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਨੂੰ ਸਦਨ ਦੇ ਅੰਦਰ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਦਿੱਤੇ ਜਾਣ। ‘ਆਪ’ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਆਗੂਆਂ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਅਗਲੇ ਸੱਤ ਦਿਨਾਂ ਵਿਚ ਸਰਕਾਰ ਦਾ ਬਹੁਮਤ ਸਾਬਤ ਕਰਨ ਵਿਚ ਅਸਫਲ ਰਹਿੰਦੇ ਹਨ ਤਾਂ ਵਿਧਾਨ ਸਭਾ ਨੂੰ ਤੁਰੰਤ ਭੰਗ ਕਰ ਦੇਣਾ ਚਾਹੀਦਾ ਹੈ।

  117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ 80 ਵਿਧਾਇਕ ਹਨ। ਵਿਰੋਧੀ ਧਿਰ ਨੇ ਇਹ ਮੰਗ ਅਜਿਹੇ ਸਮੇਂ ਕੀਤੀ ਹੈ ਜਦੋਂ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਪੰਜਾਬ ਕਾਂਗਰਸ ਮੁਸੀਬਤ ਵਿੱਚ ਹੈ। ਚੀਮਾ ਨੇ ਕਿਹਾ ਕਿ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੇ ਮੁੱਖ ਮੰਤਰੀ ਵਿਰੁੱਧ ਖੁੱਲ੍ਹ ਕੇ ਬਗਾਵਤ ਕਰ ਦਿੱਤੀ ਹੈ ਅਤੇ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਗੁਆ ਦਿੱਤਾ ਹੈ।

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ।

  ਮੁੱਖ ਮੰਤਰੀ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਸਾਹਮਣਾ ਕਰਨਾ ਪਏਗਾ ਕਿਉਂਕਿ ਉਨ੍ਹਾਂ ਨੇ ਆਪਣੇ ਜ਼ਿਆਦਾਤਰ ਮੰਤਰੀਆਂ ਅਤੇ ਵਿਧਾਇਕਾਂ ਦਾ "ਵਿਸ਼ਵਾਸ ਗੁਆ ਦਿੱਤਾ ਹੈ" ਅਤੇ "ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਅਧਿਕਾਰ ਨਹੀਂ ਹੈ"।
  Published by:Gurwinder Singh
  First published: