Home /News /punjab /

ਚੰਨੀ ਵਿਰੁੱਧ ਬਿਆਨਬਾਜ਼ੀ 'ਤੇ ਸੁਨੀਲ ਜਾਖੜ ਖਿਲਾਫ FIR ਦੇ ਹੁਕਮ

ਚੰਨੀ ਵਿਰੁੱਧ ਬਿਆਨਬਾਜ਼ੀ 'ਤੇ ਸੁਨੀਲ ਜਾਖੜ ਖਿਲਾਫ FIR ਦੇ ਹੁਕਮ

(file photo)

(file photo)

Sunil Jakhar : ਅਨੁਸੂਚਿਤ ਜਾਤੀਆਂ ਬਾਰੇ ਕੌਮੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਪੰਜਾਬ ਦੇ ਸੁਨੀਲ ਜਾਖੜ ਵਿਰੁੱਧ ਕਥਿਤ ਤੌਰ 'ਤੇ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।

 • Share this:
  ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।  ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਿਰੁੱਧ ਕਥਿਤ ਤੌਰ 'ਤੇ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ | ਐਸ ਸੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ  ਨੂੰ ਨੋਟਿਸ ਭੇਜਿਆ ਹੈ।  ਉਹ ਮਾਮਲੇ ਦੀ ਜਾਂਚ ਕਰਨ ਅਤੇ 15 ਦਿਨਾਂ ਦੇ ਅੰਦਰ ਸੁਨੀਲ ਜਾਖੜ ਖਿਲਾਫ ਮਾਮਲਾ ਦਰਜ ਕਰਨ ਲਈ ਕਿਹਾ ਹੈ।

  ਦੱਸਣਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਜਾਖੜ ਨੂੰ ਇਹ ਨੋਟਿਸ (Notice to Jakhar) ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ  ਲੈ ਕੇ ਦਿੱਤੇ ਬਿਆਨ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ। ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਮਗਰੋਂ ਐਸਸੀ ਭਾਈਚਾਰੇ ਨੇ ਸੁਨੀਲ ਜਾਖੜ ਦਾ ਸਖਤ ਵਿਰੋਧ ਕੀਤਾ ਸੀ। ਇਸ ਟਿੱਪਣੀ 'ਤੇ ਐਸਸੀ ਸਮਾਜ ਦੇ ਲੋਕਾਂ ਨੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਸੀ।

  ਕਾਂਗਰਸ ਕਮੇਟੀ ਵੱਲੋਂ ਨੋਟਿਸ ਦਾ ਜਵਾਬ ਦੇਣ ਲਈ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਜਵਾਬ ਤੋਂ ਬਾਅਦ ਹੀ ਪਾਰਟੀ ਉਨ੍ਹਾਂ ਵਿਰੁੱਧ ਕੋਈ ਸਖਤ ਐਕਸ਼ਨ ਲੈ ਸਕਦੀ ਹੈ। ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਵੱਲੋਂ ਜਾਖੜ ਵਿਰੁੱਧ ਸਖਤ ਕਾਰਵਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਾਰਟੀ ਉਮੀਦਵਾਰਾਂ ਅਤੇ ਪਾਰਟੀ ਆਗੂਆਂ ਵਿਰੁੱਧ ਦਿੱਤੇ ਬਿਆਨ ਅਤੇ ਟਵੀਟਾਂ ਨੂੰ ਵੀ ਘੋਖਿਆ ਜਾ ਰਿਹਾ ਹੈ।  ਇਸ ਨੋਟਿਸ ਨੂੰ ਕਾਂਗਰਸ ਵੱਲੋਂ ਸਖਤ ਰੁਖ ਅਪਣਾਉਣ ਨੂੰ ਵੀ ਵੇਖਿਆ ਜਾ ਰਿਹਾ ਹੈ, ਕਿਉਂਕਿ ਇਸਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਵਿਚੋਂ ਬਿਨਾਂ ਨੋਟਿਸ ਦੇ ਬਾਹਰ ਦਾ ਰਸਤਾ ਵੀ ਵਿਖਾਇਆ ਗਿਆ ਹੈ।
  Published by:Ashish Sharma
  First published:

  Tags: Jalandhar, Punjab congess, Punjab Police, Sunil Jakhar

  ਅਗਲੀ ਖਬਰ