ਫਗਵਾੜਾ- ਪੰਜਾਬ ਦੇ ਫਗਵਾੜਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸ਼ੁੱਕਰਵਾਰ ਦੇਰ ਰਾਤ ਕਾਰ ਵਿੱਚ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਇੱਕ ਬੈਂਕ ਦੀ ਆਟੋਮੇਟਿਡ ਟੈਲਰ ਮਸ਼ੀਨ (ਏਟੀਐਮ) ਵਿੱਚੋਂ 23 ਲੱਖ ਰੁਪਏ ਦੀ ਨਕਦੀ ਲੁੱਟ ਲਈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਮਹਿੰਦਰ ਸਿੰਘ ਨੇ ਦੱਸਿਆ ਕਿ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਖਜੂਰਾਲਾ 'ਚ ਗੈਸ ਕਟਰ ਨਾਲ ਏਟੀਐੱਮ ਕੈਬਿਨਾਂ ਦੇ ਤਾਲੇ ਕੱਟ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਚੋਰੀ ਦੀ ਇਹ ਵਾਰਦਾਤ ਫਗਵਾੜਾ ਦੇ ਪਿੰਡ ਖਜੂਰਲਾ 'ਚ ਵਾਪਰੀ ਹੈ। ਬ੍ਰੇਜ਼ਾ ਕਾਰਾਂ 'ਚ ਆਏ ਲੁਟੇਰਿਆਂ ਨੇ ਗੈਸ ਕਟਰ ਨਾਲ ਐੱਸ.ਬੀ.ਆਈ. ਦਾ ਏਟੀਐੱਮ ਕੱਟ ਕੇ 23 ਲੱਖ ਰੁਪਏ ਲੁੱਟ ਲਏ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੱਜ ਤੜਕੇ 3 ਵਜੇ ਦੇ ਕਰੀਬ ਲੁਟੇਰਿਆਂ ਨੇ ਬੈਂਕ ਦੇ ਏ.ਟੀ.ਐਮ ਵਿਚ ਦਾਖਲ ਹੋ ਕੇ ਏ.ਟੀ.ਐਮ ਨੂੰ ਗੈਸ ਕਟਰ ਨਾਲ ਕੱਟ ਕੇ ਉਸ ਵਿਚੋਂ 23 ਲੱਖ ਰੁਪਏ ਚੋਰੀ ਕਰ ਲਏ | ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਬੈਂਕ ਦੇ ਬਰਾਂਚ ਮੈਨੇਜਰ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਕਰੀਬ 3.05 ਵਜੇ ਵਾਪਰੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਬ੍ਰਾਂਚ ਵਿੱਚ ਕੋਈ ਸੁਰੱਖਿਆ ਗਾਰਡ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: ATM loot, Crime news, Jalandhar, Phagwara, SBI