ਚੰਡੀਗੜ੍ਹ- ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੀ ਜਾਸੂਸੀ ਕਰਨ ਵਾਲੇ ਸੈਨਾ ਦੇ ਦੋ ਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਸੈਨਿਕਾਂ ਕੋਲੋਂ ਸੈਨਾ ਨਾਲ ਸਬੰਧਤ ਅਹਿਮ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਦੇ ਹਵਾਲੇ ਨਾਲ ਦਿੱਤੀ ਹੈ।
Punjab Police arrest a former Army jawan who had raised a terror module to carry out targeted killings in Punjab.
Jaspreet Noopi of Ropar, a murder accused, had escaped from Patiala Jail in April 2021. pic.twitter.com/1mDXaTiuYM
— DGP Punjab Police (@DGPPunjabPolice) July 6, 2021
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ ਲਈ ਜਾਸੂਸੀ ਕਰਨ ਅਤੇ ਉਨ੍ਹਾਂ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਦੋ ਫੌਜ ਦੇ ਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤੀ ਸੈਨਾ ਦੀ ਕਾਰਜਕਾਰੀ ਅਤੇ ਤਾਇਨਾਤੀ ਨਾਲ ਸਬੰਧਤ ਗੁਪਤ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੇ 900 ਗੁਪਤ ਦਸਤਾਵੇਜ਼ ਆਈਐਸਆਈ ਦੇ ਕਾਰਕੁਨਾਂ ਨਾਲ ਸਾਂਝੇ ਕੀਤੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: DGPs, Dinkar gupta, Indian Army, ISI, Pakistan, Punjab Police