ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗ੍ਰਿਫਤਾਰੀ, 17 ਕਿੱਲੋ ਹੈਰੋਇਨ ਦੀ ਬਰਾਮਦਗੀ

News18 Punjabi | News18 Punjab
Updated: July 5, 2021, 8:02 PM IST
share image
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗ੍ਰਿਫਤਾਰੀ, 17 ਕਿੱਲੋ ਹੈਰੋਇਨ ਦੀ ਬਰਾਮਦਗੀ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗ੍ਰਿਫਤਾਰੀ, 17 ਕਿੱਲੋ ਹੈਰੋਇਨ ਦੀ ਬਰਾਮਦਗੀ

  • Share this:
  • Facebook share img
  • Twitter share img
  • Linkedin share img
ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗਿ੍ਫਤਾਰ ਕੀਤਾ ਅਤੇ 17 ਕਿਲੋ ਹੈਰੋਇਨ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰੋੜ ਰੁਪਏ  ਦੱਸੀ ਜਾ ਰਹੀ ਹੈ, ਨੂੰ ਜ਼ਬਤ ਕੀਤਾ ਹੈ।

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ ਪੁਲਿਸ ਨੂੰ ਉੱਤਰ ਪ੍ਰਦੇਸ਼ ਵਿੱਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇਸ ਸਬੰਧ ਵਿੱਚ ਇੱਕ ਟੀਮ ਉੱਥੇ ਭੇਜ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਨੈਟਵਰਕ ਨੂੰ ਤੋੜਿਆ ਜਾ ਸਕੇ।

ਗਿ੍ਫਤਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ ਵਾਸੀ ਨੰਗਰਹਾਰ,  ਅਫਗਾਨਿਸਤਾਨ; ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ ਤਿੰਨੋਂ ਵਾਸੀ ਕੁੰਡੂ, ਅਫਗਾਨਿਸਤਾਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ।
ਇਹ ਗਿ੍ਫਤਾਰੀਆਂ ਅਤੇ ਜਬਤੀਆਂ ਐਸਐਸਪੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ  ਹਸ਼ਿਆਰਪੁਰ ਪੁਲਿਸ ਦੀ ਟੀਮ ਨੇ ਪ੍ਰਾਪਤ ਹੋਈ  ਸੂਹ ਤੇ ਸਿੱਟੇ ਵਜੋਂ ਕੀਤੀਆਂ। ਜ਼ਿਕਰਯੋਗ ਹੈ ਕਿ ਐਸਐਸਪੀ ਮਾਹਲ  ਨਸ਼ਿਆਂ ਖਿਲਾਫ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਪਹਿਲਾਂ ਦੀਆਂ ਕੁਝ ਐਫਆਈਆਰਜ ਦੀ ਜਾਂਚ ਕਰ ਰਹੇ ਸਨ।

ਸਬੰਧਤ ਮਾਮਲੇ ਨਾਲ ਜੁੜੇ ਸੰਪਰਕਾਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ 18 ਮਈ, 2021 ਨੂੰ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਅਤੇ ਅਮਿਤ ਚੌਧਰੀ ਨੂੰ ਗਿ੍ਫਤਾਰ ਕਰਕੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਿਹਨਾਂ ਨੇ ਕਬੂਲਿਆ ਸੀ ਕਿ ਉਨਾਂ ਨੇ ਇਹ ਨਸ਼ੀਲੇ ਪਦਾਰਥ ਜੰਡਿਆਲਾ, ਅੰਮਿ੍ਰਤਸਰ ਵਿੱਚ ਜਸਵੀਰ ਸਿੰਘ ਗੱਜੂ ਤੋਂ ਅਤੇ ਹੁਸ਼ਿਆਰਪੁਰ ਦੇ ਸਰਬਜੀਤ ਸਿੰਘ ਸੇਠੀ ਤੋਂ ਖਰੀਦੇ ਸਨ।

ਜਸਵੀਰ ਸਿੰਘ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਜਿਥੇ ਉਸ ਦੀ ਸਾਥੀ ਜਗਰੂਪ ਕੌਰ ਨੂੰ ਪੁਲਿਸ ਪਾਰਟੀ ਨੇ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਘਰ ਦੀ ਪੂਰੀ ਤਲਾਸ਼ੀ ਲੈਣ ‘ਤੇ ਪੁਲਿਸ ਪਾਰਟੀ ਨੇ 1.48 ਕਿਲੋ ਹੈਰੋਇਨ, 500 ਗ੍ਰਾਮ ਸੋਨਾ ਅਤੇ 49.48 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ।ਇਸ ਤੋਂ ਬਾਅਦ ਪੁਲਿਸ ਨੇ 1 ਜੁਲਾਈ ਨੂੰ ਸਰਬਜੀਤ ਸੇਠੀ ਨੂੰ ਵੀ ਗੜਸ਼ੰਕਰ ਤੋਂ ਗਿ੍ਰਫਤਾਰ ਕਰ ਲਿਆ  ਅਤੇ ਉਸ ਕੋਲੋਂ  500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਹਨਾਂ ਅੱਗੇ ਦੱਸਿਆ ਕਿ ਸਰਬਜੀਤ ਨੇ ਹੈਰੋਇਨ ਨੂੰ ਅਫਗਾਨ ਨਾਗਰਿਕਾਂ ਤੋਂ ਖਰੀਦਿਆ ਸੀ, ਜੋ ਦਿੱਲੀ ਵਿੱਚ ਹੈਰੋਇਨ ਬਣਾਉਣ ਵਾਲੀ ਫੈਕਟਰੀ ਚਲਾਉਂਦੇ ਹਨ ਅਤੇ ਉੱਤਰ ਪ੍ਰਦੇਸ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਮਤਿਆਜ ਬਾਰੇ ਵੀ ਦੱਸਿਆ।

ਪ੍ਰਾਪਤ ਹੋਈ ਸੂਚਨਾ ‘ਤੇ ਕਾਰਵਾਈ ਕਰਦਿਆਂ, ਹੁਸ਼ਿਆਰਪੁਰ ਪੁਲਿਸ ਟੀਮ ਨੇ ਦਿੱਲੀ ਵਿਖੇ ਸ਼ੱਕੀ ਥਾਂ ‘ਤੇ ਛਾਪਾ ਮਾਰਿਆ ਅਤੇ ਇਸ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਜਿੱਥੋਂ ਵੱਡੀ ਮਾਤਰਾ ਵਿੱਚ ਹੈਰੋਇਨ ਪੰਜਾਬ ਅਤੇ ਹੋਰ ਰਾਜਾਂ ਨੂੰ ਸਪਲਾਈ ਕੀਤੀ ਜਾ ਰਹੀ ਸੀ। ਸ੍ਰੀ ਗੁਪਤਾ ਨੇ ਕਿਹਾ ਕਿ ਇਮਤਿਆਜ ਦੇ ਗਿਰੋਹ ਦਾ ਪਤਾ ਲਗਾਉਣ ਲਈ ਇਕ ਹੋਰ ਟੀਮ ਨੂੰ ਉੱਤਰ ਪ੍ਰਦੇਸ਼ ਭੇਜਿਆ ਗਿਆ ਹੈ।

ਐਸ.ਐਸ.ਪੀ. ਨਵਜੋਤ ਮਾਹਲ ਨੇ ਦੱਸਿਆ ਕਿ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ  ਹੈ ਅਤੇ ਬਾਕੀ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਗੜਸੰਕਰ ਥਾਣਾ ਹੁਸ਼ਿਆਰਪੁਰ ਵਿਖੇ  ਐਨਡੀਪੀਐਸ ਐਕਟ ਦੀ ਧਾਰਾ 21-61-85 ਅਧੀਨ ਮਿਤੀ 1 ਜੁਲਾਈ 2021 ਨੂੰ ਐਫ.ਆਈ.ਆਰ. ਨੰ. 90 ਦਰਜ ਕੀਤੀ ਗਈ ਸੀ ।
Published by: Gurwinder Singh
First published: July 5, 2021, 8:01 PM IST
ਹੋਰ ਪੜ੍ਹੋ
ਅਗਲੀ ਖ਼ਬਰ