ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਐਂਟੀ ਪਾਵਰ ਥੈਫਟ ਥਾਣੇ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀ ਅਬਾਦੀ ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਸਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਉਪਰੋਕਤ ਪੁਲਿਸ ਅਧਿਕਾਰੀ ਉਸਦੇ ਖਿਲਾਫ ਦਰਜ ਕੀਤੇ ਗਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਅਦਾਲਤ 'ਚ ਜਾਂਚ ਰਿਪੋਰਟ ਪੇਸ਼ ਕਰਨ ਲਈ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਅੰਮ੍ਰਿਤਸਰ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਏ.ਐਸ.ਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Asi, Bribe, Bribery, Police arrested accused, Punjab Police, Vigilance, Vigilance Bureau