ਪੰਜਾਬ ਪੁਲਿਸ ਨੇ ਜਦੋਂ ਤੋਂ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਉਦੋਂ ਤੋਂ ਕਈ ਖ਼ਬਰਾਂ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀਆਂ ਹਨ। ਇਸਦੇ ਨਾਲ ਹੀ ਅਮ੍ਰਿਤਪਾਲ ਦੇ ਕਿ ਵੀਡੀਓ ਵੀ ਸਾਹਮਣੇ ਆਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰਨ।
ਬਠਿੰਡਾ ਦੇ ਐਸਐਸਪੀ ਗੁਲਨੀਤ ਖੁਰਾਣਾ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ, "ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀਆਂ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰਨ, ਜੋ ਸੋਸ਼ਲ ਮੀਡੀਆ 'ਤੇ ਵਿਆਪਕ ਤੌਰ 'ਤੇ ਪ੍ਰਸਾਰਿਤ ਕੀਤੀ ਜਾ ਰਹੀ ਹੈ।"
ਇਹ ਦੇਸ਼ ਫੈਲਾ ਰਹੇ ਹਨ ਝੂਠੀਆਂ ਖ਼ਬਰਾਂ
ਐਸਐਸਪੀ ਨੇ ਕਿਹਾ, "ਯੂ.ਕੇ,ਅਮਰੀਕਾ ਅਤੇ ਕੈਨੇਡਾ ਵਿੱਚ ਬੈਠੇ ਕੁਝ ਲੋਕ ਸੋਸ਼ਲ ਮੀਡੀਆ 'ਤੇ ਝੂਠੀਆਂ ਖ਼ਬਰਾਂ ਫੈਲਾ ਰਹੇ ਹਨ ਕਿ ਅੰਮ੍ਰਿਤਪਾਲ ਨੂੰ ਹਿਰਾਸਤ ਵਿੱਚ ਲੈ ਕੇ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ, "ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਇਸ ਸਮੇਂ ਬਠਿੰਡਾ ਵਿੱਚ ਪੁਲਿਸ ਮੁਲਾਜ਼ਮਾਂ ਦੇ ਨਾਲ ਬੀਐਸਐਫ ਦੀਆਂ ਕੰਪਨੀਆਂ ਅਤੇ ਬਹਾਦਰਗੜ੍ਹ ਵਿੱਚ 140 ਸੁਰੱਖਿਆ ਕਰਮਚਾਰੀ ਤਾਇਨਾਤ ਹਨ।"
ਦੱਸ ਦੇਈਏ ਕਿ 18 ਮਾਰਚ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਮੁਹਿੰਮ ਚਲਾਈ ਸੀ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ 'ਤੇ ਕਤਲ ਦੀ ਕੋਸ਼ਿਸ਼, ਕਾਨੂੰਨ ਲਾਗੂ ਕਰਨ 'ਚ ਰੁਕਾਵਟ ਪਾਉਣ ਅਤੇ ਅਸ਼ਾਂਤੀ ਪੈਦਾ ਕਰਨ ਦੇ ਦੋਸ਼ ਲਾਏ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਕਈ ਸੂਬੇ ਪੰਜਾਬ ਪੁਲਿਸ ਦੀ ਮਦਦ ਕਰ ਰਹੇ ਹਨ। ਪੂਰੇ ਉੱਤਰ ਭਾਰਤ ਦੇ ਪੁਲਿਸ ਅਧਿਕਾਰੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal, Punjab, Punjab Police